ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ-ਮਨਜੋਤ ਸਿੰਘ, ਨਾਇਬ ਤਹਿਸੀਲਦਾਰ
ਬਟਾਲਾ, 25 ਜਨਵਰੀ ( ) ਦੇਸ਼ ਦੀ ਆਜ਼ਾਦੀ ਤੋਂ ਬਾਅਦ ਪ੍ਰਾਪਤ ਹੋਇਆ ਵੋਟ ਦਾ ਅਧਿਕਾਰ ਸਾਡੇ ਲਈ ਬਹੁਤ ਮਾਅਨੇ ਰੱਖਦਾ ਹੈ ਅਤੇ ਵੋਟ ਦੇ ਹੱਕ ਨੂੰ ਆਪਣਾ ਫਰਜ਼ ਸਮਝਦੇ ਹੋਏ ਇਸ ਦੀ ਜਰੂਰ ਵਰਤੋਂ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਮਨਜੋਤ ਸਿੰਘ, ਨਾਇਬ ਤਹਿਸੀਲਦਾਰ ਬਟਾਲਾ ਨੇ ਤਹਿਸੀਲ ਦਫਤਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਉਣ ਮੌਕੇ ਕੀਤਾ। ਇਸ ਮੌਕੇ ਰਾਜਵਿੰਦਰ ਸਿੰਘ, ਸੁਖਦੇਵ ਅਤੇ ਦਫਤਚਰ ਦੇ ਕਰਮਚਾਰੀ ਮੌੂਦ ਸਨ।
ਨਾਇਬ ਤਹਿਸਲੀਦਾਰ ਮਨਜੋਤ ਸਿੰਘ ਨੇ ਕਿਹਾ ਕਿ ਵੋਟ ਦੇ ਹੱਕ ਦੀ ਪ੍ਰਾਪਤੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਗਈਆਂ ਅਤੇ ਉਸ ਤੋਂ ਬਾਅਦ ਵੋਟ ਦਾ ਅਧਿਕਾਰ ਪ੍ਰਾਪਤ ਹੋਇਆ, ਇਸ ਲਈ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ।
ਉਨਾਂ ਕਿਹਾ ਕਿ ਭਾਰਤ ਪੂਰੀ ਦੁਨੀਆਂ ਵਿਚ ਪਹਿਲਾ ਦੇਸ਼ ਹੈ, ਜਿਸਨੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ। ਲੋਕਤੰਤਰ ਦੀ ਸ਼ਕਤੀ ਨੂੰ ਪਹਿਚਾਣ ਕੇ ਵੋਟ ਦੇ ਹੱਕ ਦੀ ਜਰੂਰ ਕਰਨੀ ਚਾਹੀਦੀ ਹੈ।
ਸਮਾਗਮ ਦੌਰਾਨ ਨਾਇਬ ਤਹਿਸੀਲਦਾਰ ਵਲੋਂ ਵੋਟਰ ਪ੍ਰਣ ਵੀ ਦਿਵਾਇਆ ਗਿਆ।