ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ
By Azad Soch
On
ਚੰਡੀਗੜ੍ਹ, 18 ਨਵੰਬਰ:
ਪੰਜਾਬ ਰਾਜ ਮਹਿਲਾ ਕਮਿਸ਼ਨ "ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001" ਦੀ ਧਾਰਾ 10 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ਤੇ ਸੋ-ਮੋਟੋ ਨੋਟਿਸ ਲੈਂਦਿਆਂ ਗਿੱਦੜਬਾਹਾ ਹਲਕੇ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਪ੍ਰਤੀ ਬਹੁਤ ਹੀ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਇਸ ਸਬੰਧੀ ਆਪਣਾ ਸਪਸ਼ਟੀਕਰਨ ਦੇਣ ਲਈ ਮਿਤੀ 19.11.2024 ਨੂੰ ਸਵੇਰੇ 11.00 ਵਜੇ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. ਨੰ:5, ਪਹਿਲੀ ਮੰਜਿਲ, ਫੇਜ਼-1, ਐਸ.ਏ.ਐਸ.ਨਗਰ (ਮੋਹਾਲੀ) ਦੇ ਦਫਰਤ ਵਿਖੇ ਨਿੱਜੀ ਤੌਰ ਤੇ ਹਾਜਰ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਹੈ।
Tags:
Related Posts
Latest News
ਅਦਾਕਾਰ ਦੇਵ ਖਰੌੜ ਦੀ ਬਹੁ-ਚਰਚਿਤ ਪੰਜਾਬੀ ਫਿਲਮ ਨਵੀਂ ਫਿਲਮ 'ਮਝੈਲ' ਦੀ ਪਹਿਲੀ ਝਲਕ ਆਈ ਸਾਹਮਣੇ
21 Nov 2024 11:10:07
Patiala,21 NOV,2024,(Azad Soch News):- ਅਦਾਕਾਰ ਦੇਵ ਖਰੌੜ (Actor Dev Kharod) ਜਿੰਨ੍ਹਾਂ ਵੱਲੋਂ ਅਪਣੀ ਆਉਣ ਵਾਲੀ ਅਤੇ ਬਹੁ-ਚਰਚਿਤ ਪੰਜਾਬੀ ਫਿਲਮ 'ਮਝੈਲ'...