ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ

ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ

ਫ਼ਰੀਦਕੋਟ  ਨਵੰਬਰ,2024( ) 

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 397680 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 355703 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਕਰੀਬ 658 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

 

ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 142704 ਮੀਟ੍ਰਿਕ ਟਨਮਾਰਕਫੈਡ ਨੇ 95336  ਮੀਟ੍ਰਿਕ ਟਨ,  ਪਨਸਪ ਨੇ 76993 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 39526 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 189681 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

Tags:

Advertisement

Latest News

ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ ‘ਚ ਹਲਦੀ ਅਤੇ ਘਿਓ ਪਾ ਕੇ ਪੀਓ
ਰਾਤ ਨੂੰ ਸੌਣ ਤੋਂ ਪਹਿਲਾਂ ਘਿਓ ਅਤੇ ਹਲਦੀ ਵਾਲਾ ਦੁੱਧ ਪੀਣ ਨਾਲ ਸਾਡੇ ਸਰੀਰ ਦੇ ਮੈਟਾਬੋਲਿਜ਼ਮ ‘ਚ ਸੁਧਾਰ ਆਉਂਦਾ ਹੈ।...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ’ਚ ਵੀਰ ਬਾਲ ਦਿਵਸ ਪ੍ਰੋਗਰਾਮ ’ਚ ਹੋਣਗੇ ਸ਼ਾਮਲ
ਭਾਰਤ ਬਨਾਮ ਆਸਟ੍ਰੇਲੀਆ ਚੌਥੇ ਟੈਸਟ ਲਈ ਬਦਲਿਆ ਸਮਾਂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-12-2024 ਅੰਗ 613
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ 'ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024