ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਮਾਨਸਾ, 30 ਜਨਵਰੀ:
ਰਾਸ਼ਟਰੀ ਕੁਸ਼ਟ ਰੋਗ ਨਿਵਾਰਣ ਪ੍ਰੋਗਰਾਮ ਅਧੀਨ ਮਨਾਏ ਜਾ ਰਹੇ ਵਿਸ਼ਵ ਕੁਸ਼ਟ ਦਿਵਸ ਦੇ ਮੌਕੇ ਸਿਵਲ ਸਰਜਨ ਦਫ਼ਤਰ, ਮਾਨਸਾ ਵਿਖੇ ਸਿਹਤ ਅਧਿਕਾਰੀਆਂ ਨੇ ਪ੍ਰਣ ਲੈਂਦਿਆਂ ਕੁਸ਼ਟ ਰੋਗੀਆਂ ਨਾਲ ਭੇਦਭਾਵ ਮਿਟਾ ਕੇ ਉਨ੍ਹਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ।
     ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਕੁਸ਼ਟ ਰੋਗੀਆਂ ਨੂੰ ਡਾਕਟਰ ਦੀ ਸਲਾਹ ਅਨੁਸਾਰ ਸਹੀ ਅਤੇ ਜਲਦ ਤੋਂ ਜਲਦ ਇਲਾਜ਼ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੁਸ਼ਟ ਰੋਗ ਇਲਾਜਯੋਗ ਹੈ, ਇਸ ਬਿਮਾਰੀ ਦਾ ਜਿੰਨਾ ਜਲਦੀ ਇਲਾਜ਼ ਸੰਭਵ ਹੋ ਸਕੇ ਉਨ੍ਹਾਂ ਹੀ ਮਰੀਜ਼ ਲਈ ਫਾਇਦੇਮੰਦ ਹੈ। ਸਮੇਂ ਸਿਰ ਸਹੀ ਇਲਾਜ਼ ਕਰਨ ਨਾਲ ਮਰੀਜ਼ ਸਾਰੀ ਉਮਰ ਅਪੰਗਤਾ ਤੋਂ ਬਚ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਦੀਆਂ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚੋਂ ਮੁਫ਼ਤ ਮਿਲਦੀਆਂ ਹਨ।
ਸਿਵਲ ਸਰਜਨ ਨੇ ਅਪੀਲ ਕੀਤੀ ਕਿ ਜੇਕਰ ਕੁਸ਼ਟ ਰੋਗ ਦੇ ਲੱਛਣਾਂ ਵਾਲਾ ਕੋਈ ਵੀ ਵਿਅਕਤੀ ਆਪਣੇ ਆਲੇ ਦੁਆਲੇ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਣ ਲਈ ਪ੍ਰੇਰਿਤ ਕਰੀਏ। ਉਨ੍ਹਾ ਦੱਸਿਆ ਕਿ ਇਸ ਵੇਲੇ ਲੈਪਰੋਸੀ ਹੋਮ ਵਿੱਚ ਜਿੰਨੇ੍ਹ ਵੀ ਮਰੀਜ਼ ਜਾਂ ਉਨਾਂ ਦੇ ਪਰਿਵਾਰਿਕ ਮੈਂਬਰ ਰਹਿ ਰਹੇ ਹਨ ਉਨ੍ਹਾਂ ਦੀ ਸਮੇਂ ਸਮੇਂ ’ਤੇ ਸਿਹਤ ਜਾਂਚ, ਦਵਾਈ ਅਤੇ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾਂਦਾ ਹੈ।
  ਇਸ ਮੌਕੇ ਨੋਡਲ ਅਫਸਰ ਡਾ. ਨਿਸ਼ਾਂਤ, ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਗੀਤਾ ਗੁਪਤਾ ਅਤੇ ਸੰਦੀਪ ਸਿੰਘ ਸੀਨੀਅਰ ਸਹਾਇਕ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਸੰਤੋਸ਼ ਭਾਰਤੀ, ਲਲਿਤ ਕੁਮਾਰ, ਸੰਦੀਪ, ਰਾਮ ਕੁਮਾਰ, ਜਗਦੇਵ ਮਾਨ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਨਵਦੀਪ ਸਿੰਘ, ਸੰਜੀਵ ਸ਼ਰਮਾ ਹਾਜ਼ਰ ਸਨ।

Tags:

Advertisement

Latest News

ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ: ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ...
ਸਲੱਮ ਏਰੀਏ ਵਿਚ ਲਗਾਇਆ ਜਾਗਰੂਕਤਾ ਕੈਂਪ
ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਸਮਾਗਮਾਂ ਦਾ ਦੂਸਰਾ ਦਿਨ
ਸਰਸ ਮੇਲੇ ’ਚ ਲੰਮੀ ਹੇਕ ਤੇ ਸਿੱਠਣੀਆਂ ਦੇ ਕਰਵਾਏ ਮੁਕਾਬਲੇ
ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ
ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ