ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ

ਸਾਲ 2024: ਜੰਗਲਾਤ ਵਿਭਾਗ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਸਾਲ

ਚੰਡੀਗੜ੍ਹ, 31 ਦਸੰਬਰ:

ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਸਾਲ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ 3153.33 ਹੈਕਟੇਅਰ ਰਕਬੇ ਨੂੰ ਜੰਗਲਾਂ ਅਧੀਨ ਲਿਆਂਦਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਗੈਰ-ਜੰਗਲਾਤ ਅਤੇ ਸਰਕਾਰੀ ਜ਼ਮੀਨਾਂ ਵਿੱਚ ਲਗਾਏ ਪੌਦਿਆਂ ਦੀ ਗੈਰ-ਕਾਨੂੰਨੀ ਕਟਾਈ ਨੂੰ ਰੋਕਣ ਦੇ ਨਾਲ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣਾ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਕੈਬਨਿਟ ਵੱਲੋਂ ਵੱਲੋਂ 'ਟ੍ਰੀ ਪ੍ਰੀਜ਼ਰਵੇਸ਼ਨ ਪਾਲਿਸੀ ਫਾਰ ਨਾਨ-ਫਾਰੈਸਟ ਗਵਰਨਮੈਂਟ ਐਂਡ ਪਬਲਿਕ ਲੈਂਡਜ਼-2024' ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਪ੍ਰਤੀ ਟਿਊਬਵੈੱਲ ਘੱਟੋ-ਘੱਟ 4 ਬੂਟੇ ਲਗਾਉਣ ਸਬੰਧੀ ਨੀਤੀ ਤਹਿਤ ਟਿਊਬਵੈੱਲਾਂ 'ਤੇ 28.99 ਲੱਖ ਬੂਟੇ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਦੌਰਾਨ 46 ਪਵਿਤਰ ਵਣ ਅਤੇ 268 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਵਿਭਾਗ ਦੀਆਂ ਨਰਸਰੀਆਂ ਵਿੱਚ ਮਹਿਲਾ ਸਟਾਫ਼ ਮੈਂਬਰਾਂ ਲਈ 78 ਪਖਾਨੇ ਵੀ ਬਣਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ 2030 ਤੱਕ ਜੰਗਲ ਅਧੀਨ ਰਕਬੇ ਨੂੰ 7.5 ਫੀਸਦ ਤੱਕ ਵਧਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਕੇਂਦਰ ਸਰਕਾਰ ਵੱਲੋਂ 792.88 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਇਹ ਪ੍ਰਾਜੈਕਟ 5 ਸਾਲਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਇਸ ਨੂੰ ਸੂਬਾ ਸਰਕਾਰ ਵੱਲੋਂ ਜਾਪਾਨੀ ਇੰਟਰਨੈਸ਼ਨ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ.) ਦੇ ਸਹਿਯੋਗ ਨਾਲ ਨੇਪਰੇ ਚਾੜਿਆਂ ਜਾਵੇਗਾ।

ਰੁਜ਼ਗਾਰ ਉਤਪਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦੋ ਸਾਲਾਂ ਦੌਰਾਨ ਡਿਪਟੀ ਰੇਂਜਰ, ਫੋਰੈਸਟਰ, ਵਣ ਗਾਰਡ, ਕਲਰਕ ਆਦਿ ਕਾਡਰਾਂ ਵਿੱਚ 276 ਸਿੱਧੀਆਂ ਭਰਤੀਆਂ ਕੀਤੀਆਂ ਗਈਆਂ ਹਨ।

ਜੰਗਲੀ ਜੀਵ ਸੁਰੱਖਿਆ ਵਿਭਾਗ ਦੀਆਂ ਪ੍ਰਗਤੀਆਂ ਬਾਰੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਛੱਤਬੀੜ ਚਿੜੀਆਘਰ ਵਿੱਚ ਦੇਸ਼ ਦੀ ਸਭ ਤੋਂ ਵੱਡੀ ਅਤੇ ਸਭ ਤੋਂ ਲੰਬੀ ਵਾਕ ਇਨ-ਏਵੀਏਰੀ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚਿੜੀਆਘਰ ਵਿਖੇ ਇੱਕ ਅਤਿ ਆਧੁਨਿਕ ਡਾਇਨਾਸੌਰ ਪਾਰਕ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਤਰਜੀਹੀ ਆਧਾਰ 'ਤੇ ਵਿਕਸਤ ਕਰਨ ਲਈ ਪੰਜਾਬ ਦੇ 5 ਵੈਟਲੈਂਡਜ਼- ਹਰੀਕੇ, ਰੋਪੜ, ਕਾਂਝਲੀ, ਕੇਸ਼ੋਪੁਰ ਅਤੇ ਨੰਗਲ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਵੱਖ-ਵੱਖ ਚਿੜੀਆਘਰਾਂ ਅਤੇ ਜੰਗਲੀ ਜੀਵਾਂ ਰੱਖਾਂ ਦੇ ਸਰਵਪੱਖੀ ਵਿਕਾਸ ਲਈ 25.29 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

Tags:

Advertisement

Latest News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ
ਫਰੀਦਕੋਟ 3 ਜਨਵਰੀ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ...
ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਦੋਰਾਂਗਲਾ ਰੋਡ ਵਿਖੇ ਈ-ਰਿਕਸ਼ਾ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਐਡਵੋਕੇਟ ਹਰਪਾਲ ਸਿੰਘ ਚੀਮਾ
ਸਪੀਕਰ ਸੰਧਵਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਵੱਧ ਰਹੀ ਟੈ੍ਫਿਕ ਸਮੱਸਿਆ ਦਾ ਜਲਦ ਹੱਲ ਕਰਨ ਦੀ ਹਦਾਇਤ
ਸ਼ੁੱਕਰਵਾਰ ਸ਼ਾਮ 4 ਵਜੇ ਦਿੱਲੀ ਵਿੱਚ AQI 371 ਰਿਕਾਰਡ ਕੀਤਾ ਗਿਆ
ਪਲਾਸਟਿਕ ਵਿਰੁੱਧ ਚਲਾਈ ਮੁਹਿੰਮ ਤਹਿਤ ਚੈਕਿੰਗ
ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ