ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਬਣਾਇਆ ਜਾਵੇ ਯੋਗ : ਡਿਪਟੀ ਕਮਿਸ਼ਨਰ

ਬਠਿੰਡਾ 24 ਦਸੰਬਰ : ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਕਿੱਲ ਟ੍ਰੇਨਿੰਗ ਰਾਹੀਂ ਸਵੈ-ਰੋਜ਼ਗਾਰ ਦੇ ਯੋਗ ਬਨਾਉਣ ਲਈ ਲਗਾਤਾਰ ਉਪਰਾਲੇ ਕਰਨੇ ਯਕੀਨੀ ਬਣਾਏ ਜਾਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਕਿੱਲ ਡਿਵੈਲਪਮੈਂਟ ਤਹਿਤ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

        ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਚ ਚੱਲ ਰਹੇ ਵੱਖ-ਵੱਖ ਸਕਿੱਲ ਕੇਂਦਰਾਂ ਤੋਂ ਇਲਾਵਾ ਟੈਕਨੀਕਲ ਸੰਸਥਾਵਾਂ ਦੁਆਰਾ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਨਾਉਣ ਲਈ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਦਾ ਰਿਵਿਊ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸ਼ਕਿੱਲ ਸਬੰਧੀ ਉਦਯੋਗਾਂ ਦੀ ਮੰਗ ਦੇ ਸੰਬੰਧ ਵਿੱਚ ਵੀ ਜਾਣਕਾਰੀ ਪ੍ਰਾਪਤ ਕਰਨ ਦੇ ਨਾਲ-ਨਾਲ ਨੈਸ਼ਨਲ ਅੱਪਰੇਨਟਸਿਪ ਪ੍ਰੋਮੋਸ਼ਨ ਸਕੀਮ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਪੰਜਾਬ ਹੁਨਰ ਵਿਕਾਸ ਯੋਜਨਾ ਤਹਿਤ ਬਠਿੰਡਾ ਜ਼ਿਲ੍ਹੇ ਦੇ ਚਾਰ ਰੂਰਲ ਸਕਿੱਲ ਕੇਂਦਰਾਂ ਵਿਚ ਸ਼ੁਰੂ ਹੋਣ ਵਾਲੇ ਮੁਫ਼ਤ FTNS ਦੀ ਟ੍ਰੇਨਿੰਗ ਕੋਰਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਟ੍ਰੇਨਿੰਗ ਕੋਰਸ ਦੌਰਾਨ ਕੋਈ ਵੀ 14 ਸਾਲ ਦਾ ਕੈਂਡੀਡੇਟ ਜਿਸ ਕੋਲ ਆਪਣਾ ਅਧਾਰ ਕਾਰਡ ਹੋਵੇ ਭਾਗ ਲੈ ਸਕਦਾ ਹੈ। ਇਸ ਤੋਂ ਇਲਾਵਾ ਸਥਾਨਕ ਜਨਾਨਾ ਜੇਲ ਅਤੇ ਮਾਡਰਨ ਜੇਲ ਵਿਚ ਕੈਦੀਆਂ ਲਈ ਸ਼ੁਰੂ ਹੋ ਰਹੀ ਸਕਿੱਲ ਟ੍ਰੇਨਿੰਗ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਸ ਮੌਕੇ ਜ਼ਿਲ੍ਹਾ ਇੰਚਾਰਜ ਸਕਿੱਲ ਡਿਵੈਲਪਮੈਂਟ ਮੈਡਮ ਗਗਨ ਸ਼ਰਮਾ, ਡੀਡੀਐਫ ਸ਼੍ਰੀ ਸੁਜੀਤ ਕਿਸ਼ਨਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀਸ਼੍ਰੀ ਸ਼ਿਵਪਾਲ ਤੋਂ ਇਲਾਵਾ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-12-2024 ਅੰਗ 603 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-12-2024 ਅੰਗ 603
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ...
ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ 'ਚ ਕੰਪਿਊਟਰ ਲੈਬ ਦਾ ਉਦਘਾਟਨ
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ
ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ
ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ
ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ
ਨਗਰ ਕੌਂਸਲ ਤਲਵੰਡੀ ਭਾਈ ਨੂੰ ਮਿਲਿਆ ਚੇਂਜ ਮੇਕਰ 2024 ਦਾ ਐਵਾਰਡ