ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
By Azad Soch
On

Mansa,12,NOV,2024,(Azad Soch News):- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ (Policeman) ਹਰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ,ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੀ ਲਾਇਸੈਂਸੀ ਪਿਸਤੌਲ (Licensed Pistol) ਵਿਚੋਂ ਹੀ ਚੱਲੀ ਹੈ,ਪਰਿਵਾਰ ਮੁਤਾਬਕ ਪਿਸਤੌਲ ਦੀ ਸਫਾਈ ਕਰਨ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ,ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ (Hospital) ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ,ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ,ਫਿਲਹਾਲ ਪੁਲਿਸ (Police) ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Latest News

18 Mar 2025 05:06:01
ਹਰਿਆਣਾ ਦੇ CM ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
2 ਲੱਖ 5 ਕਰੋੜ...