ਪੰਜਾਬ ਵਿੱਚ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ

Chandigarh,14 June,2024,(Azad Soch News):- ਇਸ ਦੇ ਨਾਲ ਹੀ ਮੌਸਮ ਵਿਭਾਗ (Department of Meteorology) ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ,ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ,ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ,ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ,ਇਸ ਦੇ ਨਾਲ ਹੀ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ,ਦਰਅਸਲ ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ, ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ,ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ, ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ (Heat Wave Alert) ਜਾਰੀ ਕੀਤਾ ਹੈ,ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ (Yellow Alert) ਅਤੇ ਦੋ ਲਈ ਆਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ,ਇਨ੍ਹਾਂ ਵਿੱਚ ਲੁਧਿਆਣਾ ਅਤੇ ਬਰਨਾਲਾ ਸ਼ਾਮਲ ਹਨ,ਮੌਸਮ ਵਿਭਾਗ ਵੱਲੋਂ ਦੋਵਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ,ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ,ਜਦੋਂ ਕਿ 17 ਤੱਕ ਹੀ ਸੰਤਰੀ ਅਤੇ ਪੀਲੀ ਹੀਟ ਵੇਵ ਅਲਰਟ ਹੈ।
Latest News
