ਫਤਹਿਗੜ੍ਹ ਸਾਹਿਬ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

ਫਤਹਿਗੜ੍ਹ ਸਾਹਿਬ ਜ਼ਿਲੇ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਮੁੱਖ ਮੰਤਰੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

ਫਤਹਿਗੜ੍ਹ ਸਾਹਿਬ, 19 ਜੂਨ

 

ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ। ਕਈ ਸਿਹਤ ਸਮੱਸਿਆਵਾਂ ਪੈਦਾ ਕਰਨ ਵਾਲੀ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ ਤੰਦਰੁਸਤੀ ਭਰੀ ਜੀਵਨ ਸ਼ੈਲੀ ਦਿੱਤੀ ਜਾ ਰਹੀ ਹੈ।

     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਹਰੇਕ ਸੈਸ਼ਨ (ਯੋਗਾ ਕਲਾਸ) ਵਿੱਚ ਘੱਟੋ-ਘੱਟ 25 ਵਿਅਕਤੀਆਂ ਦਾ ਦਾਖਲਾ ਲਾਜ਼ਮੀ ਹੈ ਅਤੇ ਯੋਗਾ ਸੈਸ਼ਨਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਪ੍ਰਤੀਭਾਗੀਆਂ ਦਾ ਮਾਰਗਦਰਸ਼ਨ ਕਰਨ ਲਈ ਸਾਡੇ ਜ਼ਿਲ੍ਹੇ ਵਿੱਚ  19 ਯੋਗਾ ਕੋਚ ਉਪਲਬਧ ਹਨ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ 109 ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਇਨ੍ਹਾਂ ਯੋਗਾ ਕਲਾਸਾਂ ਨਾਲ 2800 ਤੋਂ ਵੱਧ ਜ਼ਿਲ੍ਹਾ ਨਿਵਾਸੀ ਲਾਭ ਉਠਾ ਰਹੇ ਹਨ।

   ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ 8:15 ਵਜੇ ਤੱਕ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ ਤਾਂ ਜੋ ਦਫ਼ਤਰ ਜਾਣ ਵਾਲਿਆਂ ਅਤੇ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਲਾਭ ਮਿਲ ਸਕੇ।

 

     ਉਨ੍ਹਾਂ ਕਿਹਾ ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ। ਜਿਸ ਤੇ ਸੰਪਰਕ ਕਰਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ / ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਵੇਗਾ।

         ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਇਹ ਯੋਗਾ ਕਲਾਸਾਂ ਫਤਹਿਗੜ੍ਹ ਸਾਹਿਬ ਸ਼ਹਿਰ ਦੇ ਨਾਲ ਨਾਲ, ਬਲਾਕ ਸਰਹਿੰਦ,ਖੇੜ੍ਹਾ, ਬਸੀ ਪਠਾਣਾ, ਮੰਡੀ ਗੋਬਿੰਦਗੜ੍ਹ, ਅਮਲੋਹ ਵਿਖੇ ਵੀ ਲਗਾਈਆਂ ਗਈਆਂ ਹਨ।  ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਿਹਤ ਲਾਭ ਲੈਣ ਦੀ ਅਪੀਲ ਕੀਤੀ।

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ