ਸਕਸ਼ਮ ਐਪ ਰਾਹੀ ਦਿਵਿਯਾਂਗ ਵੋਟਰ ਲੈ ਸਕਦੇ ਹਨ ਹਰ ਤਰ੍ਹਾ ਦੀ ਸਹੂਲਤ

ਸਕਸ਼ਮ ਐਪ ਰਾਹੀ  ਦਿਵਿਯਾਂਗ ਵੋਟਰ ਲੈ ਸਕਦੇ ਹਨ ਹਰ ਤਰ੍ਹਾ ਦੀ ਸਹੂਲਤ

ਅੰਮ੍ਰਿਤਸਰ 26 ਮਾਰਚ 2024----ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਜੋਂ ਅੱਜ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਸੈਂਕੜਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਮੋਬਾਈਲ ਫੋਨਾਂ ਤੇ ਲੋਕ ਸਭਾ ਚੋਣਾਂ ਸਬੰਧੀ ਵੋਟਰ ਹੈਲਪਲਾਈਨ ਐਪਸੀ-ਵਿਜਿਲ ਐਪਕੇ.ਵਾਈ.ਸੀ. ਐਪ ਅਤੇ ਸਕਸ਼ਮ ਐਪ ਡਾਊਨਲੋਡ ਕੀਤੀਆਂ।

ਜਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਦੀ ਸਹੂਲਤ ਲਈ ਇਹਨਾਂ ਐਪਾਂ ਨੂੰ ਤਿਆਰ ਕੀਤਾ ਗਿਆ ਹੈਜਿਹਨਾਂ ਦਾ ਉਪਯੋਗ ਕਰਕੇ ਵੋਟਰ ਘਰ ਬੈਠੇ ਹੀ ਚੋਣਾਂ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਹਾਸਿਲ ਕਰ ਸਕਦੇ ਹਨ। ਵੋਟਰ ਹੈਲਪਲਾਈਨ ਐਪ ਉਹ ਐਪ ਹੈ ਜਿਸ ਰਾਹੀਂ ਕੋਈ ਵੀ ਵੋਟਰ ਆਪਣੀ ਵੋਟ ਸਬੰਧੀ ਕੋਈ ਵੀ ਜਾਣਕਾਰੀ ਜਿਵੇਂ ਵੋਟਰ ਕਾਰਡ ਨੰਬਰਬੂਥ ਨੰਬਰਬੀ.ਐਲ.ਓ. ਦਾ ਨਾਮ ਅਤੇ ਫ਼ੋਨ ਨੰਬਰ ਜਿਹੀ ਕੋਈ ਵੀ ਜਾਣਕਾਰੀ ਲੈ ਸਕਦਾ ਹੈਨਾਲ ਹੀ ਨਵੀਂ ਵੋਟ ਵੀ ਅਪਲਾਈ ਕੀਤੀ ਜਾ ਸਕਦੀ ਹੈ ਜਾਂ ਵੋਟਰ ਕਾਰਡ ਵਿੱਚ ਕੋਈ ਵੀ ਸੋਧ ਆਨਲਾਈਨ ਫ਼ਾਰਮ ਭਰ ਕੇ ਕਰਵਾਈ ਜਾ ਸਕਦੀ ਹੈ। ਕੇ.ਵਾਈ.ਸੀ. ਐਪ ਰਾਹੀਂ ਚੋਣ ਲੜ੍ਹ ਰਹੇ ਉਮੀਦਵਾਰਾਂ ਦੇ ਸਾਰੇ ਵੇਰਵੇ ਵੇਖੇ ਜਾ ਸਕਦੇ ਹਨ। ਸਕਸ਼ਮ ਐਪ ਦਿਵਿਯਾਂਗ ਵੋਟਰਾਂ ਲਈ ਬਣਾਈ ਗਈ ਹੈਜਿਸ ਉੱਪਰ ਰਜਿਸਟਰੇਸ਼ਨ ਕਰਕੇ ਕੋਈ ਵੀ ਦਿਵਿਯਾਂਗ ਵੋਟਰ ਵੋਟਾਂ ਵਾਲੇ ਦਿਨ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣ ਸਕਦਾ ਹੈ।

               ਇਹਨਾਂ ਐਪਾਂ ਬਾਰੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਡੀ.ਏ.ਵੀ.ਕਾਲਜ਼ ਦੇ ਵਿਦਿਆਰਥੀ ਮਨਦੀਪ ਸਿੰਘ ਨੇ ਦੱਸਿਆ ਕਿ ਇਹ ਐਪ ਕਾਫ਼ੀ ਲਾਹੇਵੰਦ ਹਨ ਅਤੇ ਉਹ ਹੋਰ ਵੀ ਦੋਸਤਾਂ ਨੂੰ ਇਸਨੂੰ ਡਾਊਨਲੋਡ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਉਸ ਨੂੰ ਇਸ ਤੋਂ ਪਹਿਲਾਂ ਇਹਨਾਂ ਐਪਾਂ ਬਾਰੇ ਕੁੱਝ ਵੀ ਪਤਾ ਨਹੀਂ ਸੀ। ਉਸ ਨੇ ਭਾਰਤ ਚੋਣ ਕਮਿਸ਼ਨ ਵਲੋਂ ਕੀਤੇ ਜਾ ਰਹੇ ਇਹਨਾਂ ਉਪਰਾਲਿਆਂ ਲਈ ਉਹਨਾਂ ਦਾ ਧੰਨਵਾਦ ਕੀਤਾ।

Tags:

Advertisement

Latest News

ਜਿਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ
ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼
ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ
ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ