ਬੀਤੀਂ ਸ਼ਾਮ ਤੱਕ 479547 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ
By Azad Soch
On
ਫਰੀਦਕੋਟ 10 ਨਵੰਬਰ,2024 ( )
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਹੁਣ ਤੱਕ ਖ਼ਰੀਦੇ ਝੋਨੇ ਦੀ 987 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ 479547 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 198557 ਮੀਟ੍ਰਿਕ ਟਨ,ਮਾਰਕਫੈਡ ਨੇ 126781 ਮੀਟ੍ਰਿਕ ਟਨ, ਪਨਸਪ ਨੇ 99740 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 53143 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1327 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 292285 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੋ ਰਿਹਾ ਹੈ। ਇਸ ਨਾਲ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ, ਜੋ ਸਾਡੀ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀਆਂ ਹਨ। ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਵੀ ਅਪੀਲ ਕੀਤੀ।
Tags:
Latest News
ਕੈਨੇਡਾ ਸਰਕਾਰ ਨੇ ਵਿਜ਼ਿਟਰ ਵੀਜ਼ੇ ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ
13 Nov 2024 08:26:41
Canada,13,NOV,2024,(Azad Soch News):- ਕੈਨੇਡਾ ਸਰਕਾਰ (Caanda Government) ਨੇ ਵਿਜ਼ਿਟਰ ਵੀਜ਼ੇ (Canada Visitor Visa) ਉਤੇ ਆਉਣ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ...