ਹੁਣ ਤੱਕ 2002.24 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ : ਡਿਪਟੀ ਕਮਿਸ਼ਨਰ

ਹੁਣ ਤੱਕ 2002.24 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ : ਡਿਪਟੀ ਕਮਿਸ਼ਨਰ

ਬਠਿੰਡਾ, 14 ਨਵੰਬਰ : ਕਿਸਾਨਾਂ ਨੂੰ 13 ਨਵੰਬਰ ਤੱਕ 2002.24 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੀ ਖਰੀਦ ਤੇ ਚੁਕਾਈ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ।


ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਮੰਡੀ ਵਿੱਚ ਝੋਨੇ ਵੱਧ ਪਿਆ ਹੈ ਉਥੇ ਦੌਰਾ ਕਰਨਾ ਲਾਜ਼ਮੀ ਬਣਾਇਆ ਜਾਵੇ ਅਤੇ ਝੋਨੇ ਦੀ ਖਰੀਦ ਤੇ ਚੁਕਾਈ 'ਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11,00,389 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈਜਿਨ੍ਹਾਂ ਚੋਂ 9,56,899 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ।


ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 4,04,332 ਮੀਟ੍ਰਿਕ ਟਨਮਾਰਕਫੈੱਡ ਨੇ 2,40,670 ਮੀਟ੍ਰਿਕ ਟਨਪਨਸਪ ਨੇ 2,00,633 ਮੀਟ੍ਰਿਕ ਟਨ ਤੇ ਪੰਜਾਬ ਵੇਅਰ ਹਾਊਸ ਨੇ 1,11,264 ਮੀਟ੍ਰਿਕ ਟਨ ਝੋਨਾ ਖਰੀਦਿਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਚ ਕੋਈ ਦਿੱਕਤ ਨਾ ਆਵੇ।

Tags:

Advertisement

Latest News

PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ PAN 2.0: QR Code ਵਾਲਾ ਨਵਾਂ PAN Card ਲਿਆ ਰਹੀ ਹੈ ਮੋਦੀ ਸਰਕਾਰ
New Delhi,26 NOV,2024,(Azad Soch News):-  ਟੈਕਸਦਾਤਾਵਾਂ ਦੀ ਸਹੂਲਤ ਨੂੰ ਵਧਾਉਣ ਅਤੇ ਪੈਨ ਕਾਰਡ (PAN Card) ਨਾਲ ਸਬੰਧਤ ਸੇਵਾਵਾਂ ਨੂੰ ਆਸਾਨ...
ਯੂਕਰੇਨ ਦੇ ਨਾਲ ਜੰਗ ਵਿੱਚ ਉੱਤਰੀ ਕੋਰੀਆ ਦੇ ਸੈਨਿਕਾਂ ਨੂੰ ਸ਼ਾਮਲ ਕਰਨ ਲਈ ਅਮਰੀਕਾ ਨੇ ਰੂਸ ਦੀ ਨਿੰਦਾ ਕੀਤੀ
ਅੰਮਿ੍ਤਸਰ 'ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ
48 ਸਾਲ ਦੀ ਉਮਰ 'ਚ ਮੱਲਿਕਾ ਸ਼ੇਰਾਵਤ ਦਾ ਹੋਇਆ Breakup
ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ
ਹਰਿਆਣਾ ਸਰਕਾਰ ਨੇ ਖਰੀਦਿਆ ਨਵਾਂ ਹੈਲੀਕਾਪਟਰ,ਕੀਮਤ ਏਨੇ ਕਰੋੜ ਰੁਪਏ
ਸਰਦੀਆਂ ‘ਚ ਆਂਵਲਾ ਨੂੰ ਅੱਜ ਹੀ ਕਰੋ ਡਾਇਟ ‘ਚ ਸ਼ਾਮਿਲ