ਅਖੀਰਲੇ ਦਿਨ ਤੱਕ ਨਗਰ ਕੌਂਸਲ ਧਰਮਕੋਟ ਲਈ 36, ਨਗਰ ਕੌਂਸਲ ਬਾਘਾਪੁਰਾਣਾ ਲਈ 19 ਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਲਈ 15 ਨਾਮਜ਼ਦਗੀਆਂ ਦਾਖਲ

ਅਖੀਰਲੇ ਦਿਨ ਤੱਕ ਨਗਰ ਕੌਂਸਲ ਧਰਮਕੋਟ ਲਈ 36, ਨਗਰ ਕੌਂਸਲ ਬਾਘਾਪੁਰਾਣਾ ਲਈ 19 ਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਲਈ 15 ਨਾਮਜ਼ਦਗੀਆਂ ਦਾਖਲ

ਮੋਗਾ, 12 ਦਸੰਬਰ :
ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਮੁਕੰਮਲ ਹੋ ਚੁੱਕੀ ਹੈ। ਅੱਜ ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 19 ਨਾਮਜ਼ਦਗੀਆਂ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 15 ਨਾਮਜ਼ਦਗੀਆਂ ਭਰੀਆਂ ਗਈਆਂ।
ਜ਼ਿਲਾ ਮੋਗਾ ਦੇ ਵਧੀਕ ਡਿਪਟੀ ਕਮਿਸਨਰ-ਕਮ-ਵਧੀਕ ਜ਼ਿਲਾ ਚੋਣਕਾਰ ਅਫਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ  ਨੇ ਦੱਸਿਆ ਕਿ ਹੁਣ ਇਹਨਾਂ ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
ਉਹਨਾਂ ਉਮੀਦਵਾਰਾਂ ਦੇ ਖਰਚਾ ਸੀਮਾ ਬਾਰੇ ਜਾਣਦਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦੇ ਉਮੀਦਵਾਰ ਲਈ ਖਰਚੇ ਦੀ ਹੱਦ 3.60 ਲੱਖ ਰੁਪਏ, ਨਗਰ ਕੌਂਸਲ ਕਲਾਸ-1 ਦੇ ਉਮੀਦਵਾਰ ਲਈ 2.30 ਲੱਖ ਰੁਪਏ, ਕਲਾਸ-2 ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.40 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਤਹਿਸੀਲਦਾਰ ਮੋਗਾ ਸ਼੍ਰੀ ਲਖਵਿੰਦਰ ਸਿੰਘ ਨੂੰ ਨਗਰ ਕੌਂਸਲ ਧਰਮਕੋਟ ਦਾ ਰਿਟਰਨਿੰਗ ਅਫਸਰ ਤੇ ਇੰਸਪੈਕਟਰ ਫੂਡ ਸਪਲਾਈ ਧਰਮਕੋਟ ਰਾਜਵੰਤ ਸਿੰਘ ਨੂੰ ਸਹਾਇਕ ਰਿਟਰਨਿੰਗ ਅਫਸਰ ਲਗਾਇਆ ਗਿਆ ਹੈ। ਬੀ ਡੀ ਪੀ ਓ ਮੋਗਾ 2 ਸ਼੍ਰੀ ਸੁਖਦੀਪ ਸਿੰਘ ਨੂੰ ਨਗਰ ਕੌਂਸਲ ਬਾਘਾਪੁਰਾਣਾ ਦਾ ਰਿਟਰਨਿੰਗ ਅਫਸਰ ਤੇ ਇੰਸਪੈਕਟਰ ਫੂਡ ਸਪਲਾਈ ਬਾਘਾਪੁਰਾਣਾ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ ਇਸੇ ਤਰਾਂ ਬੀ ਡੀ ਪੀ ਓ ਧਰਮਕੋਟ ਸ਼੍ਰੀ ਸਿਤਾਰਾ ਸਿੰਘ ਨੂੰ ਨਗਰ ਪੰਚਾਇਤ ਫਤਹਿਗੜ ਪੰਜਤੂਰ ਦਾ ਰਿਟਰਨਿੰਗ ਅਫਸਰ ਤੇ ਇੰਸਪੈਕਟਰ ਫੂਡ ਸਪਲਾਈ ਕੋਟ ਈਸੇ ਖਾਂ ਸ਼੍ਰੀ ਪਿ੍ਰਤਪਾਲ ਸਿੰਘ ਨੂੰ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ।  
   
 
Tags:

Advertisement

Latest News

ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਲੁਧਿਆਣਾ, 12 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਲਈ ਜਿੰਮ ਦੀ...
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ
1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰ ਖੇਡਾਂ ਫਰੀਦਕੋਟ ਵਿਖੇ ਜਾਰੀ
ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲ