11 ਲੱਖ ਪੌਦੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਕਮਰ ਕਸੀ

11 ਲੱਖ ਪੌਦੇ ਲਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਕਮਰ ਕਸੀ


ਐਸ.ਏ.ਐਸ.ਨਗਰ, 12 ਜੁਲਾਈ, 2024:
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਇੱਥੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰਿਆਲੀ ਨੂੰ ਵਧਾਉਣ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਵਾਤਾਵਰਨ ਦੀ ਸੰਭਾਲ ਲਈ ਮੋਹਾਲੀ ਪ੍ਰਸ਼ਾਸਨ ਨੇ ਮੌਨਸੂਨ ਦੌਰਾਨ 1.1 ਮਿਲੀਅਨ ਪੌਦੇ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵੇਗਾ।
       ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਵਾਰ ਮੈਗਾ ਪਲਾਂਟੇਸ਼ਨ ਮੁਹਿੰਮ ਦੇ ਪ੍ਰਭਾਵਸ਼ਾਲੀ ਨਤੀਜਿਆਂ ਦੀ ਪ੍ਰਾਪਤੀ ਲਈ ਬੂਟੇ ਲਗਾਉਣ ਦੀ ਰਣਨੀਤੀ ਵਿੱਚ ਥੋੜ੍ਹਾ ਬਦਲਾਅ ਕੀਤਾ ਗਿਆ ਹੈ। ਪੌਦੇ ਲਗਾਉਣ ਦੀਆਂ ਵੱਖ-ਵੱਖ ਸਕੀਮਾਂ ਚਲਾ ਰਹੇ ਸਾਰੇ ਵਿਭਾਗਾਂ ਨੂੰ ਆਪਣੇ ਟੀਚਿਆਂ ਨੂੰ ਇੱਕ ਸਾਂਝੇ ਪ੍ਰੋਗਰਾਮ ਨਾਲ ਜੋੜਨ ਲਈ ਕਿਹਾ ਗਿਆ ਹੈ ਤਾਂ ਜੋ ਅੰਤ ਵਿੱਚ ਇਸਦਾ ਮੁਲਾਂਕਣ, ਸਾਂਝੇ ਅਭਿਆਸ ਅਤੇ ਨਤੀਜੇ ਦੇ ਅਧਾਰ ‘ਤੇ ਕੀਤਾ ਜਾ ਸਕੇ। ਇਸੇ ਤਰ੍ਹਾਂ, ਗੈਰ ਸਰਕਾਰੀ ਸੰਗਠਨਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਸਥਾਨਕ ਸਬ ਡਿਵੀਜ਼ਨ ਪ੍ਰਸ਼ਾਸਨ ਜਾਂ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਰਾਹੀਂ ਮੁਹਿੰਮ ਨਾਲ ਜੁੜਨ ਤਾਂ ਜੋ ਉਨ੍ਹਾਂ ਨੂੰ ਪਹਿਲਾਂ ਪੌਦੇ ਲਗਾਉਣ ਲਈ ਥਾਂ ਦੀ ਮੁਸ਼ਕਿਲ ਨਾ ਬਣੇ।
       ਉਨ੍ਹਾਂ ਅੱਗੇ ਕਿਹਾ"ਅਸੀਂ ਨਵੇਂ ਬੂਟੇ ਲਗਾਉਣ ਲਈ ਪਹਿਲ ਦੇ ਆਧਾਰ 'ਤੇ ਸਰਕਾਰੀ ਜ਼ਮੀਨਾਂ ਦੀ ਚੋਣ ਕਰ ਰਹੇ ਹਾਂ ਪਰ ਜੇਕਰ ਕੋਈ ਨਿੱਜੀ ਤੌਰ ਤੇ ਵੀ ਇੱਛਾ ਦਿਖਾਉਂਦਾ ਹੈ ਤਾਂ ਉਸ ਨੂੰ ਵੀ ਵਿਚਾਰਿਆ ਜਾਵੇਗਾ। ਉਦਯੋਗਿਕ ਇਕਾਈਆਂ, ਨਿੱਜੀ ਵਿਦਿਅਕ ਅਦਾਰਿਆਂ ਅਤੇ ਡਿਵੈਲਪਰਾਂ ਤੋਂ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮਦਦ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੀ ਮੁਹਿੰਮ ਮੰਗ ਦੇ ਆਧਾਰ ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਭਾਗੀਦਾਰ ਇਸ ਮੈਗਾ ਡਰਾਈਵ ਦਾ ਹਿੱਸਾ ਬਣਨ ਲਈ ਆਪੋ-ਆਪਣੇ ਨਾਲ ਸਬੰਧਤ ਸਰਕਾਰੀ ਵਿਭਾਗਾਂ ਨੂੰ ਬੇਨਤੀ ਕਰਨ।
       ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਸ ਵਾਰ ਹਰ ਪੌਦੇ ਦੀ ਚੰਗੀ ਤਰ੍ਹਾਂ ਸੰਭਾਲ ਕਰਨ ਲਈ ਜੀਓ-ਟੈਗਿੰਗ ਫੋਟੋ ਲਾਜ਼ਮੀ ਕੀਤੀ ਗਈ ਹੈ।
     ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਵਿਭਾਗਾਂ ਅਤੇ ਸਰਕਾਰੀ ਅਦਾਰਿਆਂ ਨੂੰ ਆਪਣੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਇਸ ਮੈਗਾ ਮੁਹਿੰਮ ਦਾ ਹਿੱਸਾ ਬਣਨ ਲਈ ਕਿਹਾ ਗਿਆ ਹੈ ਅਤੇ ਰੋਜ਼ਾਨਾ ਪੌਦੇ ਲਗਾਉਣ ਦੀ ਨਿਗਰਾਨੀ ਲਈ ਇੱਕ ਗੂਗਲ ਸ਼ੀਟ ਤਿਆਰ ਕੀਤੀ ਗਈ ਹੈ ਜਿਸ ਦੀ ਜ਼ਿੰਮੇਵਾਰੀ ਏ ਡੀ ਸੀ (ਸ਼ਹਿਰੀ ਵਿਕਾਸ) ਨੂੰ ਬਤੌਰ ਨੋਡਲ ਅਫਸਰ ਸੌਂਪੀ ਗਈ ਹੈ।
       ਉਨ੍ਹਾਂ ਦੱਸਿਆ ਕਿ ਹੁਣ ਤੱਕ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ 240 ਏਕੜ ਜ਼ਮੀਨ ਨਿਰਧਾਰਤ ਕਰਕੇ 152900 ਬੂਟਿਆਂ ਦੀ ਮੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਵੱਲੋਂ 45000 ਬੂਟੇ ਮੰਗੇ ਗਏ ਹਨ। ਗਮਾਡਾ, ਨਗਰ ਨਿਗਮ ਮੁਹਾਲੀ ਅਤੇ ਸਿੱਖਿਆ ਸਮੇਤ ਬਾਕੀ ਵਿਭਾਗਾਂ ਨੂੰ ਵੀ ਮੈਗਾ ਪਲਾਂਟੇਸ਼ਨ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣੀ ਮੰਗ ਤੁਰੰਤ ਭੇਜਣ ਲਈ ਕਿਹਾ ਗਿਆ ਹੈ।
       ਸ਼੍ਰੀਮਤੀ ਜੈਨ ਨੇ ਅੱਗੇ ਕਿਹਾ ਕਿ ਪੌਦਿਆਂ ਦੀ ਮੰਗ ਨੂੰ ਪੂਰਾ ਕਰਨ ਲਈ ਸਾਡੀਆਂ 12 ਨਰਸਰੀਆਂ ਦੇ ਕੋਲ ਲਗਪਗ 10 ਲੱਖ ਬੂਟੇ ਹਨ ਅਤੇ ਅਸੀਂ ਮੁਹਿੰਮ ਨੂੰ ਵਿਹਾਰਕ ਬਣਾਉਣ ਲਈ ਨਿਗਰਾਨੀ 'ਤੇ ਧਿਆਨ ਕੇਂਦਰਤ ਕਰਾਂਗੇ।
       ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਅਮਲੀ ਟੀਚਿਆਂ ਨੂੰ ਪੂਰਾ ਕਰਨ ਲਈ ਮੋਹਾਲੀ, ਖਰੜ ਅਤੇ ਡੇਰਾਬੱਸੀ ਵਿੱਚ ਮੈਗਾ ਪਲਾਂਟੇਸ਼ਨ ਡਰਾਈਵ ਦੀ ਅਗਵਾਈ ਕਰਨ ਅਤੇ ਨਿਗਰਾਨੀ ਕਰਨ।
ਫ਼ੋਟੋ ਕੈਪਸ਼ਨ:
ਜ਼ਿਲ੍ਹੇ ਵਿੱਚ ਪੌਦੇ ਲਾਉਣ ਦੀ ਵਿਆਪਕ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਲਾਏ ਜਾ ਰਹੇ ਪੌਦੇ।

Tags:

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ