ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ- ਸੁਖਜਿੰਦਰ ਸਿੰਘ ਕਾਉਣੀ

ਧੀਆਂ ਨੂੰ ਸਨਮਾਨ ਦੇਣ ਲਈ ਪੰਜਾਬ ਸਰਕਾਰ ਨੇ ਆਯੋਜਿਤ ਕੀਤਾ ਹੈ ਤੀਆਂ ਦਾ ਮੇਲਾ- ਸੁਖਜਿੰਦਰ ਸਿੰਘ ਕਾਉਣੀ

ਭਲਾਈਆਣਾ (ਸ੍ਰੀ ਮੁਕਤਸਰ ਸਾਹਿਬ), 29 ਅਗਸਤ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਤੀਆਂ ਦੇ ਮੇਲੇ ਦੇ ਦੂਜੇ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਜੋਤੀ ਜਗਾ ਕੇ ਕੀਤੀ।

ਇਸ ਮੌਕੇ ਉਹਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦਾ ਇਹ ਇੱਕ ਸਾਰਥਕ ਉਪਰਾਲਾ ਹੈਜਿੱਥੇ ਸਾਡੀਆਂ ਧੀਆਂ ਨੂੰ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਲਈ ਇੱਕ ਮੰਚ ਮਿਲ ਰਿਹਾ ਹੈ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਸਾਡੇ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇਹ ਮੇਲਾ ਕਰਵਾ ਰਹੀ ਹੈ। ਉਹਨਾਂ ਨੇ ਆਖਿਆ ਕਿ ਪਹਿਲੀ ਵਾਰ ਹੈ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸੇ ਪਿੰਡ ਵਿੱਚ ਸਰਕਾਰ ਨੇ ਇਸ ਤਰ੍ਹਾਂ ਦਾ ਆਯੋਜਨ ਕੀਤਾ ਹੋਵੇ।  ਉਹਨਾਂ ਨੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵੀ ਸ਼ਲਾਘਾ ਕੀਤੀ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਦੇ ਨਾਂ ’ਤੇ ਇਸ ਤਰਾਂ ਦੇ ਸਮਾਗਮ ਹੋਣ ਨਾਲ ਸਮਾਜ ਵਿੱਚ ਔਰਤਾਂ ਨੂੰ ਬਰਾਬਰਤਾ ਦਾ ਅਹਿਸਾਸ ਹੋਵੇਗਾ ਅਤੇ ਉਹ ਇਸ ਤੋਂ ਪ੍ਰੇਰਨਾ ਲੈ ਕੇ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵਧਣਗੀਆਂ। ਇਸ ਮੌਕੇ ਉਹਨਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਉਹਨਾਂ ਦੇ ਧਰਮ ਪਤਨੀ ਐਡਵੋਕੇਟ ਅਮਨਦੀਪ ਕੌਰ ਵੀ ਪਹੁੰਚੇ।

ਇੱਥੇ ਪਹੁੰਚਣ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਢਿੱਲੋਐਸ.ਡੀ.ਐਮ. ਡਾ. ਸੰਜੀਵ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਜਗਮੋਹਨ ਸਿੰਘ ਮਾਨ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨਾਂ ਨੇ ਇੱਥੇ ਵੱਖ-ਵੱਖ ਸਟਾਲ ਲਗਾਉਣ ਵਾਲੇ ਅਤੇ ਪ੍ਰਤੀਭਾਗੀਆਂ ਦੀ ਹੌਸਲਾ ਅਫਜਾਈ ਵੀ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਰਾਜ ਮੱਲਣ ਵੈਲਫੇਅਰ ਬੋਰਡਕੁਲਵਿੰਦਰ ਸਿੰਘਸੁੱਖੀ ਕੁਰਾਈ ਵਾਲਾਗੀਤਾ ਸਿੰਘਵਕੀਲ ਸਿੰਘਜਗਮੋਹਣ ਸਿੰਘ ਸੁਖਨਾ ਅਬਲੂ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Tags:

Advertisement

Latest News

ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ
ਫਿਰੋਜ਼ਪੁਰ, 14 ਸਤੰਬਰ 2024   ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਰੂਕਸ਼ੇਤਰ 'ਚ ਕਿਹਾ, 'ਮੇਰਾ ਤਜਰਬਾ ਦੱਸ ਰਿਹਾ ਹੈ ਕਿ ਇਸ ਵਾਰ ਹਰਿਆਣਾ 'ਚ ਵੀ ਭਾਜਪਾ ਦੀ ਸਰਕਾਰ ਹੈ
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਸਿਵਿਲ ਹਸਪਤਾਲ ਵਿਖੇ ਲੋਕਾਂ ਨੂੰ ਓ ਪੀ ਡੀ ਅਤੇ ਐਮਰਜੈਂਸੀ ਵਿਖੇ ਮਿਲ ਰਹੀ ਹੈ ਸਿਹਤ ਸੇਵਾਵਾ :ਡਾਕਟਰ ਏਰਿਕ
ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ
ਨੈਸ਼ਨਲ ਲੋਕ ਅਦਾਲਤ ਵਿਚ 26998 ਕੇਸਾਂ ਦਾ ਅਪਸੀ ਰਜ੍ਹਾਮੰਦੀ ਨਾਲ ਕੀਤਾ ਗਿਆ ਨਿਪਟਾਰਾ