ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਦੋਰਾਂਗਲਾ ਰੋਡ ਵਿਖੇ ਈ-ਰਿਕਸ਼ਾ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ

ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਦੋਰਾਂਗਲਾ ਰੋਡ ਵਿਖੇ ਈ-ਰਿਕਸ਼ਾ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ

ਗੁਰਦਾਸਪੁਰ, 03 ਜਨਵਰੀ (         ) -  ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਦੋਰਾਂਗਲਾ ਰੋਡ ਗੁਰਦਾਸਪੁਰ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਐਜੂਕੇਸ਼ਨ ਸੈੱਲ ਦੇ ਕਰਮੀਆਂ ਵੱਲੋਂ ਈ-ਰਿਕਸ਼ਾ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਸੈਮੀਨਾਰ ਵਿੱਚ ਏ.ਐੱਸ.ਆਈ. ਅਮਨਦੀਪ ਸਿੰਘ, ਸੰਜੀਵ ਕੁਮਾਰ, ਸੁਭਾਸ਼ ਚੰਦਰ ਅਤੇ ਰਵਿੰਦਰ ਸਿੰਘ ਸਚਿਨ ਨੇ ਈ-ਰਿਕਸ਼ਾ ਚਾਲਕਾਂ ਨੂੰ ਕਿਹਾ ਕਿ ਉਹ ਸਵਾਰੀਆਂ ਚੜ੍ਹਾਉਂਦੇ ਤੇ ਉਤਾਰਦੇ ਸਮੇਂ ਈ-ਰਿਕਸ਼ੇ ਨੂੰ ਸੜਕ ਦੇ ਕਿਨਾਰੇ ਖੜ੍ਹਾ ਕਰਨ ਤਾਂ ਜੋ ਟਰੈਫ਼ਿਕ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਕਿਸੇ ਨੂੰ ਵਾਹਨ ਚਲਾਉਂਦੇ ਸਮੇਂ ਆਵਾਜਾਈ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਆਪਣੇ ਵਾਹਨ ਦੇ ਕਾਗ਼ਜ਼ਾਤ ਅਤੇ ਡਰਾਈਵਿੰਗ ਲਾਇਸੰਸ ਜ਼ਰੂਰ ਰੱਖਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਨਾਬਾਲਗ ਬੱਚਿਆਂ ਨੂੰ ਵਾਹਨ ਨਹੀਂ ਚਲਾਉਣੇ ਚਾਹੀਦਾ ਅਤੇ ਜੇਕਰ ਕੋਈ ਨਾਬਾਲਗ ਬੱਚਾ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਮਾਪਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋ ਸਕਦੀ ਹੈ।  

ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਕਰਮੀਆਂ ਨੇ ਕਿਹਾ ਕਿ ਨਸ਼ਾ ਕਰਕੇ ਕੋਈ ਵੀ ਵਾਹਨ ਨਹੀਂ ਚਲਾਉਣਾ ਚਾਹੀਦਾ ਇਹ ਗੈਰ-ਕਾਨੂੰਨੀ ਹੈ ਅਤੇ ਇਸ ਨਾਲ ਹਮੇਸ਼ਾ ਹੀ ਦੁਰਘਟਨਾ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਦੌਰਾਨ ਲੋਕਾਂ ਨੂੰ ਫ਼ਰਿਸ਼ਤੇ ਸਕੀਮ ਬਾਰੇ ਵੀ ਜਾਗਰੂਕ ਕਰਦਿਆਂ ਪ੍ਰੇਰਿਤ ਕੀਤਾ ਕਿ ਉਹ ਦੁਰਘਟਨਾ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਹੋਰ ਵੀ ਸਾਵਧਾਨੀ ਵਰਤੀ ਜਾਵੇ। ਇਸ ਮੌਕੇ ਹੈਲਪ ਲਾਈਨ ਨੰਬਰਾਂ 112, 1930 ਅਤੇ 1033 ਬਾਰੇ ਵੀ ਲੋਕਾਂ ਨੂੰ ਦੱਸਿਆ ਗਿਆ।
 
Tags:

Advertisement

Latest News

ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 5 ਜਨਵਰੀ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ...
ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੀ ਮ੍ਰਿਤਕ ਦੇਹ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਬਰਨਾਲਾ ਨੇੜੇ ਵਾਪਰੇ ਹਾਦਸੇ 'ਚ ਜ਼ਖਮੀਆਂ ਦਾ ਮੁੱਖ ਮੰਤਰੀ ਦੀ 'ਫ਼ਰਿਸ਼ਤੇ ਸਕੀਮ' ਤਹਿਤ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ: ਡਿਪਟੀ ਕਮਿਸ਼ਨਰ
ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ
ਸਿਹਤਮੰਦ ਪੁਲਿਸ ਤਾਂ ਸੁਰੱਖਿਅਤ ਸਮਾਜ ਦੇ ਮੱਦੇਨਜ਼ਰ ਪਟਿਆਲਾ ਰੇਂਜ ਦੇ ਸਾਰੇ ਜ਼ਿਲ੍ਹਿਆਂ ‘ਚ ਲਗਾਏ ਜਾਣਗੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ : ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ
ਵਿਧਾਇਕ ਬੱਗਾ ਵਲੋਂ ਗੁਰਨਾਮ ਨਗਰ 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ