ਪੀ ਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਤੇ ਲੋਨ ਮੰਜੂਰੀ ਪੱਤਰ ਵੰਡੇ

ਪੀ ਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਤੇ ਲੋਨ ਮੰਜੂਰੀ ਪੱਤਰ ਵੰਡੇ

ਫਾਜ਼ਿਲਕਾ 20 ਸਤੰਬਰ

ਅੱਜ ਇੱਥੇ ਹੋਏ ਇਕ ਸਮਾਗਮ ਦੌਰਾਨ ਪੀਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਟ੍ਰੇਨਿੰਗ ਸਰਟੀਫਿਕੇਟ ਅਤੇ ਲੋਨ ਮੰਜੂਰੀ ਪੱਤਰ ਵੰਡੇ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।

ਇਸ ਮੌਕੇ ਵੱਖ ਵੱਖ ਪ੍ਰਕਾਰ ਦੇ ਦਸਤਕਾਰੀ ਨਾਲ ਜੁੜੇ ਲੋਕਾਂ ਵੱਲੋਂ ਤਿਆਰ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਸੀ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਲੋਕਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਵੀ ਦਿੱਤਾ।

ਇਸ ਸਕੀਮ ਤਹਿਤ 18 ਪ੍ਰਕਾਰ ਦੇ ਦਸਤਕਾਰੀ ਕਿੱਤਿਆਂ ਨਾਲ ਸਬੰਧਤ ਲੋਕਾਂ ਨੂੰ ਰਜਿਸਟੇ੍ਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਦੀ ਹੁਨਰ ਸਿਖਲਾਈਹੁਨਰ ਸਿਖਲਾਈ ਦੌਰਾਨ ਵਜੀਫਾ ਅਤੇ ਟੂਲ ਕਿੱ ਦਿੱਤੀ ਜਾਂਦੀ ਹੈ। ਜਦ ਕਿ ਅਜਿਹੇ ਲੋਕਾਂ ਨੂੰ ਆਪਣੇ ਕੰਮ ਵਿਚ ਵਾਧੇ ਲਈ ਬਹੁਤ ਹੀ ਘੱਟ ਵਿਆਜ ਦਰਾਂ ਤੇ ਬਿਨ੍ਹਾਂ ਕਿਸੇ ਗਰੰਟੀ ਦੇ 3 ਲੱਖ ਰੁਪਏ ਤੱਕ ਦਾ ਲੌਨ ਵੀ ਮਿਲ ਸਕਦਾ ਹੈ।

ਇਸ ਮੌਕੇ ਸਰਕਾਰੀ ਆਈਟੀਆਈ ਫਾਜ਼ਿਲਕਾ ਜਿੰਨ੍ਹਾਂ ਵੱਲੋਂ ਇਹ ਸਮਾਗਮ ਕਰਵਾਇਆ ਗਿਆ ਦੇ ਪ੍ਰਿੰਸੀਪਲ ਅੰਗਰੇਜ ਸਿੰਘ ਵੱਲੋਂ ਸਮੂਹ ਮਹਿਮਾਨਾਂ ਨੂੰ ਜੀ ਆਇਆ ਨੂੰ ਆਖਿਆ ਗਿਆ। ਇਸ ਮੌਕੇ ਐਲਡੀਐਮ ਵੱਲੋਂ ਬੈਕਿੰਗ ਸਕੀਮਾਂ ਦੀ ਜਾਣਕਾਰੀ ਵੀ ਦਿੱਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀਐਸਡੀਐਮ ਸ੍ਰੀ ਬਲਕਰਨ ਸਿੰਘਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾਅਸਿਸਟੈਂਟ ਡਾਇਰੈਕਟਰ ਇੰਦਰਪਾਲਡੀਆਈਸੀ ਤੋਂ ਨਿਰਵੈਰ ਸਿੰਘਡਿਪਟੀ ਡਾਇਰੈਕਟਰ ਗੁਰਪ੍ਰੀਤ ਕੌਰਅਸਿਸਟੈਂਟ ਡਾਇਰੈਕਟਰ ਵਜੀਰਆਈ.ਐਮ.ਸੀ. ਵਿਕਰਮ ਆਦਿਤਿਆ ਆਹੁਜਾਐਨ.ਆਈ.ਸੀ. ਤੋਂ ਰਜਤ ਧਈਆਵਾਸੂ ਸਰ਼ਮਾਭਰਤਅਨਮੋਲਪ੍ਰੋਗਰਾਮ ਅਫਸਰ/ਸਟੇਜ ਸਕੱਤਰ ਗੁਰਜੰਤ ਸਿੰਘ ਆਦਿ ਵੀ ਹਾਜਰ ਸਨ।

Tags:

Advertisement

Latest News

ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਮਾਨਸਾ, 21 ਦਸੰਬਰ :ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ...
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
Realme 12+ 5G 12GB RAM,5000mAh ਬੈਟਰੀ,67W ਚਾਰਜਿੰਗ ਨਾਲ ਲਾਂਚ
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ
ਪੰਜਾਬ ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਰੰਗੇ ਹੱਥੀਂ ਕਾਬੂ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-12-2024 ਅੰਗ 821
ਪੰਜਾਬ ਵਿੱਚ ਅੱਜ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ