ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ


ਚੰਡੀਗੜ੍ਹ, 3 ਅਪਰੈਲ:


ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨੂੰ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਸਬੰਧੀ ਸਰਵੇ ਕਰਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਨਾਗਰਿਕਾਂ ਨੂੰ ਸਾਫ ਵਾਤਾਵਰਣ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣਾ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਦਾ ਸਮਾਂ ਆ ਚੁੱਕਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਤੁਰੰਤ ਕਾਰਜਸ਼ੀਲ ਹੋਣ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ‘ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਪਟਿਆਲਾ ‘ਚ ਈ.ਵੀ. ਬੱਸਾਂ ਚਲਾਉਣ ਦੀ ਤਜਵੀਜ਼ ਬਣਾਈ ਜਾਵੇਗੀ ਅਤੇ ਇਸ ਤਹਿਤ ਅੰਮ੍ਰਿ਼ਤਸਰ ਲਈ 100, ਜਲੰਧਰ ਲਈ 75, ਲੁਧਿਆਣਾ ਲਈ 100, ਐਸ.ਏ.ਐਸ ਨਗਰ ਲਈ 100 ਅਤੇ ਪਟਿਆਲਾ ਲਈ 50 ਈ.ਵੀ ਬੱਸਾਂ ਪਾਉਣ ‘ਤੇ ਵਿਚਾਰ ਚਰਚਾ ਕੀਤੀ ਗਈ ਹੈ।

ਇਸ ਮੀਟਿੰਗ ਦੌਰਾਨ ਸ. ਭੁੱਲਰ ਨੇ ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਬੱਸ ਰੂਟਾਂ ਦੇ ਪਰਮਿਟਾਂ ਦੀ ਡੀ-ਕਲਬਿੰਗ ਸਬੰਧੀ ਰੀਵਿਊ ਕਰਕੇ ਕਾਨੂੰਨ ਅਨੁਸਾਰ ਹੱਲ ਕੱਢਿਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਛੇਤੀ ਹੀ ਪੀ.ਆਰ.ਅੀ.ਸੀ ਵੱਲੋਂ 450 ਵੱਡੀਆਂ ਬੱਸਾਂ, 100 ਮਿੰਨੀ ਬੱਸਾਂ ਅਤੇ ਪਨਬੱਸ ਵੱਲੋਂ 312 ਨਵੀਂਆਂ ਬੱਸਾਂ ਪੰਜਾਬ ਟਰਾਂਸਪੋਰਟ ਵਿਭਾਗ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਇਸ ਸਬੰਧ ਵਿੱਚ ਲੋੜੀਂਦੀ ਕਾਰਵਾਈ ਪ੍ਰਕਿਰਿਆ ਅਧੀਨ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਜਸਪ੍ਰੀਤ ਸਿੰਘ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਗੁਪਤਾ ਤੋਂ ਇਲਾਵਾ ਸਥਾਨਕ ਸਰਕਾਰਾਂ ਅਤੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

Tags:

Advertisement

Latest News

 ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ 28 ਜੁਲਾਈ  ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ...
ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ
ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ
ਆਈ.ਆਈ.ਟੀ. ਰੂਪਨਗਰ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਦਰਮਿਆਨ ਐਮ.ਓ.ਯੂ. 'ਤੇ ਹਸਤਾਖਰ
'ਯੁੱਧ ਨਸ਼ਿਆਂ ਵਿਰੁੱਧ': 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ 'ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ
ਪੰਜਾਬ ਸਰਕਾਰ ਦਾ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ
ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ