ਵਿਦਿਆਰਥੀਆਂ ਦੀ ਸਕੂਲਾਂ 'ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ

ਵਿਦਿਆਰਥੀਆਂ ਦੀ ਸਕੂਲਾਂ 'ਚ ਆਵਾਜਾਈ ਸੁਰੱਖਿਆ ਯਕੀਨੀ ਬਣਾਈ ਜਾਵੇ : ਐਸ.ਡੀ.ਐਮ

ਦੇਵੀਗੜ੍ਹ/ਭੁਨਰਹੇੜੀ/ਪਟਿਆਲਾ, 13 ਜਨਵਰੀ:
ਵਿਦਿਆਰਥੀਆਂ ਦੇ ਸਕੂਲਾਂ 'ਚ ਆਉਣ-ਜਾਣ ਨੂੰ ਸੁਰੱਖਿਅਤ ਬਨਾਉਣ ਲਈ ਲਾਗੂ ਕੀਤੀ ਗਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੇ ਸਬੰਧ 'ਚ ਸਬ ਡਵੀਜ਼ਨ ਦੁਧਨਸਾਧਾਂ ਅੰਦਰ ਪੈਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਇੱਕ ਮੀਟਿੰਗ ਕਰਕੇ ਇਸ ਨੀਤੀ ਨੂੰ ਲਾਗੂ ਕੀਤੇ ਜਾਣ ਦਾ ਜਾਇਜ਼ਾ ਲਿਆ। ਮੀਟਿੰਗ ’ਚ ਸਮੂਹ ਪ੍ਰਿੰਸੀਪਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਤੇ ਸੈਕੰਡਰੀ ਹਾਜ਼ਰ ਸਨ।
  ਬੈਠਕ ਦੌਰਾਨ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ ਨੇ ਸਮੂਹ ਸਕੂਲ ਮੁਖੀਆਂ ਨੂੰ ਸੇਫ਼ ਸਕੂਲ ਵਾਹਨ ਸਕੀਮ ਤਹਿਤ ਹਦਾਇਤਾਂ ਦੀਆਂ ਕਾਪੀਆਂ ਸੌਂਪਦੇ ਹੋਏ ਸਖ਼ਤ ਹਦਾਇਤ ਕੀਤੀ ਕਿ ਸਕੂਲ ਜਾਂਦੇ ਬੱਚਿਆਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਘਰ ਤੋ ਸਕੂਲ ਅਤੇ ਸਕੂਲ ਤੋ ਘਰ ਸੇਫ਼ ਵਾਹਨ ਰਾਹੀਂ ਲਿਜਾਇਆ ਜਾਵੇ।
  ਹਾਜ਼ਰ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੂਲਾਂ ਵਿੱਚ ਇਹ ਵੀ ਧਿਆਨ ਵਿੱਚ ਰੱਖਣ ਕਿ ਕੋਈ ਵੀ ਨਾਬਾਲਗ ਬੱਚਾ ਬਿਨਾਂ ਲਾਇਸੰਸ ਤੋ ਮੋਟਰ ਵਹੀਕਲ ਜਾਂ ਕੋਈ ਹੋਰ ਸਾਧਨ ਸਕੂਲ ਵਿੱਚ ਲੈ ਕੇ ਆਉਂਦਾ ਹੈ ਤਾਂ ਉਸ ਦੇ ਅਤੇ ਉਸ ਤੇ ਮਾਤਾ ਪਿਤਾ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸਬੰਧਿਤ ਟਰੈਫ਼ਿਕ ਇੰਚਾਰਜ ਨੂੰ ਤੁਰੰਤ ਲਿਖਿਆ ਜਾਵੇ। ੳਨ੍ਹਾਂ ਕਿਹਾ ਕਿ ’ਸੇਫ਼ ਸਕੂਲ ਵਾਹਨ ਪਾਲਿਸੀ' ਨੂੰ ਲਾਗੂ ਕਰਨ ਵਿੱਚ ਜੇਕਰ ਕਿਸੇ ਸਕੂਲ ਵੱਲੋਂ ਕੋਈ ਅਣਗਹਿਲੀ ਕੀਤੀ ਗਈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Tags:

Advertisement

Latest News

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ   ਮਹਾਨ ਲੇਖਕ...
ਗੁਲਾਬ ਚੰਦ ਕਟਾਰੀਆ ਨੇ ਮੰਗਲਵਾਰ ਨੂੰ ਸੈਕਟਰ-17 ਸਥਿਤ ਆਈਐਸਬੀਟੀ ਤੋਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਸਵੇਰੇ ਅਚਾਨਕ ਸੰਘਣੀ ਧੁੰਦ ਛਾਈ ਰਹੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ 'ਮਿਸ਼ਨ ਮੌਸਮ' ਦੀ ਸ਼ੁਰੂਆਤ ਕੀਤੀ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ
ਭਾਰਤ ਨੇ ਸਵਦੇਸ਼ੀ ਤੌਰ ’ਤੇ ਵਿਕਸਿਤ ਤੀਜੀ ਪੀੜ੍ਹੀ ਦੀ ਐਂਟੀ-ਟੈਂਕ ਗਾਈਡੇਡ ਮਿਜ਼ਾਈਲ ਨਾਗ-MK-2 ਦਾ ਸਫਲ ਪ੍ਰੀਖਣ ਕੀਤਾ
ਦੱਖਣ-ਪੱਛਮੀ ਜਾਪਾਨ ਵਿੱਚ ਸੋਮਵਾਰ ਨੂੰ 6.9 ਤੀਬਰਤਾ ਦਾ ਭੂਚਾਲ ਆਇਆ