ਸਪੀਕਰ ਸੰਧਵਾਂ ਵਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ’

ਸਪੀਕਰ ਸੰਧਵਾਂ ਵਲੋਂ ਰੁੱਖ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ’

ਕੋਟਕਪੂਰਾ, 17 ਜੁਲਾਈ ,

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਕਰ ਵਾਤਾਵਰਣ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀ ਨਵੀਂ ਪੀੜੀ ਦਾ ਭਵਿੱਖ ਸੁਰੱਖਿਅਤ ਨਹੀਂ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਮੈਂ ਤੇ ਮੇਰਾ ਰੁੱਖ’ ਬੈਨਰ ਹੇਠ ਰੁੱਖ ਲਾਉਣ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ  ਸ. ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਵੀ ਪੰਜਾਬ ਭਰ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕੀਤੀ।

ਗੁੱਡ ਮੌਰਨਿੰਗ ਕਲੱਬ ਵਲੋਂ ਸਾਂਝੀਆਂ ਥਾਵਾਂ ਤੇ 400 ਬੂਟਾ ਲਾਉਣ ਦੇ ਰੱਖੇ ਗਏ ਟੀਚੇ ਦੀ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਆਖਿਆ ਕਿ ਕਲੱਬ ਨੇ ਦਸੰਬਰ ਮਹੀਨੇ ਅਰਥਾਤ ਧੁੰਦ ਪੈਣ ਤੋਂ ਪਹਿਲਾਂ-ਪਹਿਲਾਂ 10 ਹਜਾਰ ਤੋਂ ਜਿਆਦਾ ਬੂਟੇ ਲਾਉਣ ਦਾ ਟੀਚਾ ਰੱਖਿਆ ਹੈਜੋ ਕਿ ਸ਼ਲਾਘਾਯੋਗ ਅਤੇ ਹੋਰਨਾ ਲਈ ਪ੍ਰੇਰਨਾਸਰੋਤ ਬਣੇਗਾ।

ਸਪੀਕਰ ਸੰਧਵਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਲਾਵਾ ਸਮਾਜਸੇਵੀ ਸੰਸਥਾਵਾਂਧਾਰਮਿਕ ਜਥੇਬੰਦੀਆਂਯੂਨੀਅਨਾਐਸੋਸੀਏਸ਼ਨਾਸਭਾ-ਸੁਸਾਇਟੀਆਂ ਅਤੇ ਕਲੱਬਾਂ ਨੂੰ ਵੀ ਵਾਤਾਵਰਣ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਕਲੱਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂਚੇਅਰਮੈਨ ਪੱਪੂ ਲਹੌਰੀਆਪ੍ਰੋਜੈਕਟ ਇੰਚਾਰਜ ਮਨਤਾਰ ਸਿੰਘ ਮੱਕੜ ਅਤੇ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਆਖਿਆ ਕਿ ਇਸ ਵਾਰ ਗੁੱਡ ਮੌਰਨਿੰਗ ਕਲੱਬ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਰੁੱਖਾਂ ਦੀ ਸੰਭਾਲ ਯਕੀਨੀ ਵੀ ਬਣਾਈ ਜਾਵੇ। ਉਹਨਾਂ ਕਿਹਾ ਕਿ ਕਲੱਬ ਵਲੋਂ ਸਕੂਲਾਂਕਾਲਜਾਂ ਸਮੇਤ ਵੱਖ ਵੱਖ ਵਿਦਿਅਕ ਅਦਾਰਿਆਂ ਦੇ ਮੁਖੀਆਂ ਜਾਂ ਪ੍ਰਬੰਧਕਾਂ ਨਾਲ ਰਾਬਤਾ ਬਣਾ ਕੇ ਜਿੱਥੇ ਉਹਨਾ ਦੇ ਵਿਦਿਅਕ ਅਦਾਰੇ ਵਿੱਚ ਉਹਨਾਂ ਦੀ ਮਨਪਸੰਦ ਦੇ ਬੂਟੇ ਲਾਉਣ ਦੀ ਪ੍ਰਵਾਨਗੀ ਅਤੇ ਸਹਿਮਤੀ ਲਈ ਜਾਂਦੀ ਹੈਉੱਥੇ ਉਹਨਾ ਬੂਟਿਆਂ ਦੀ ਸੰਭਾਲ ਕਰਨ ਵਾਲੇ ਵਿਦਿਆਰਥੀ/ਵਿਦਿਆਰਥਣਾ ਨੂੰ ਕਲੱਬ ਵਲੋਂ ਢੁਕਵੇਂ ਮੌਕੇ ਤੇ ਸਨਮਾਨਿਤ ਕਰਨ ਦੇ ਫੈਸਲੇ ਤੋਂ ਵੀ ਜਾਣੂ ਕਰਵਾਇਆ ਜਾਂਦਾ ਹੈ।

ਕਲੱਬ ਦੇ ਅਹੁਦੇਦਾਰਾਂ ਜਸਕਰਨ ਸਿੰਘ ਭੱਟੀਸੁਰਿੰਦਰ ਸਿੰਘ ਸਦਿਉੜਾਬਿੱਟਾ ਠੇਕੇਦਾਰਗੁਰਦੀਪ ਸਿੰਘ ਮੈਨੇਜਰ ਆਦਿ ਨੇ ਕਿਹਾ ਕਿ ਬੱਚਿਆਂ ਤੇ ਨੌਜਵਾਨਾ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰਨ ਦਾ ਇਹ ਉਪਰਾਲਾ ਸਾਰੀਆਂ ਸੰਸਥਾਵਾਂ ਨੂੰ ਪਸੰਦ ਆ ਰਿਹਾ ਹੈ। ਉਹਨਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਾਤਾਵਰਣ ਦੀ ਸੰਭਾਲ ਲਈ ਵਿੱਢੀ ਮੁਹਿੰਮ ਦੀ ਪ੍ਰਸੰਸਾ ਕਰਦਿਆਂ ਬੇਨਤੀ ਕੀਤੀ ਕਿ ਹਰ ਇਕ ਮਨੁੱਖ ਖੁਸ਼ੀ ਅਤੇ ਗਮੀ ਮੌਕੇ ਸਾਂਝੀਆਂ ਥਾਵਾਂ ਤੇ ਜਾਂ ਆਪਣੇ ਘਰ ਦੇ ਨੇੜੇ ਇਕ-ਇਕ ਰੁੱਖ ਲਾ ਕੇ ਉਹਨਾਂ ਦੀ ਸੰਭਾਲ ਯਕੀਨੀ ਬਣਾਵੇ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜੰਗਲਾਤ ਅਫਸਰ ਰਣਧੀਰ ਸਿੰਘ ਧੀਰਾ ਦਾ ਵੀ ਭਰਪੂਰ ਸਹਿਯੋਗ ਰਿਹਾ।

Tags:

Advertisement

Latest News

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Chandigarh, 29 August,2024,(Azad Soch News):- ਪੰਜਾਬ ਮੰਤਰੀ ਮੰਡਲ (Punjab Council of Ministers) ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ...
ਕਤਰ ਵਲੋਂ ਜ਼ਬਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਵਾਪਸ ਕੀਤੇ ਗਏ : ਭਾਰਤ ਵਿਦੇਸ਼ ਮੰਤਰਾਲਾ
ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ‘ਜੱਟ ਐਂਡ ਜੂਲੀਅਟ 3’ ਜਲਦੀ ਹੀ OTT Platform ‘ਤੇ ਹੋਵੇਗੀ ਰਿਲੀਜ਼
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਨੇ ਬੁਧਵਾਰ ਨੂੰ ਝਾਰਖੰਡ ਮੁਕਤੀ ਮੋਰਚਾ ਤੋਂ ਅਸਤੀਫ਼ਾ ਦੇ ਦਿਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-08-2024 ਅੰਗ 877
ਹਾਕੀ ਇੰਡੀਆ ਨੇ 8 ਤੋਂ 17 ਸਤੰਬਰ ਤੱਕ ਚੀਨ ਦੇ ਹੁਲੁਨਬਿਊਰ ਵਿਚ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ 18 ਮੈਂਬਰੀ ਟੀਮ ਦਾ ਐਲਾਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ