ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ

ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ

ਪਠਾਨਕੋਟ: 30  ਜਨਵਰੀ 2025 (     ) ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਬਲਿਦਾਨ ਦਿਵਸ ਮਨਾਇਆ ਗਿਆ, ਜਿਸ ਦੋਰਾਨ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਦੇਸ ਦੇ ਸਮੂਹ ਸਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਦੀਪ ਸਿੰਘ ਨੇ ਦੱਸਿਆ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਨੂੰ ਸਮਰਪਿਤ ਇਸ ਦਿਵਸ ’ਤੇ ਹਰ ਉਸ ਆਜ਼ਾਦੀ ਘੁਲਾਟੀਏ ਦੀ ਯਾਦ ’ਚ ਮੌਨ ਧਾਰਿਆ ਜਾਂਦਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ’ਚ ਆਪਣਾ ਬਲੀਦਾਨ ਦਿੱਤਾ।
ਉਨ੍ਹਾਂ ਕਿਹਾ ਕਿ ਸਮੁੱਚਾ ਰਾਸ਼ਟਰ ਅਤੇ ਭਾਰਤੀ ਆਪਣੇ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾਂ ਰਿਣੀ ਰਹਿਣਗੇ, ਜਿਨ੍ਹਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਗੁਲਾਮੀ ਦੇ ਜੰਜਾਲ ’ਚੋਂ ਬਾਹਰ ਕੱਢ ਕੇ, ਭਾਰਤੀਆਂ ਨੂੰ ਗੌਰਵਸ਼ਾਲੀ ਜ਼ਿੰਦਗੀ ਜਿਊਣ ਦਾ ਅਵਸਰ ਮੁਹੱਈਆ ਕਰਵਾਇਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਕਰਕੇ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਆਪਣੀ ਜ਼ਿੰਦਗੀ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰੀ ਮਿਹਨਤ ਨਾਲ ਪੂਰਾ ਕਰਨਾ ਚਾਹੀਦਾ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮੇਜਰ ਡਾ. ਸੁਮਿਤ ਮੁਧ ਐੋਸ.ਡੀ.ਐਮ. ਧਾਰ ਕਲ੍ਹਾ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਡਾ. ਮਲਕੀਤ ਸਿੰਘ ਜਿਲ੍ਹਾ ਆਯੂਰਵੈਦਿਕ ਅਫਸਰ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ), ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡੀ.ਜੀ. ਸਿੰਘ ਡਿਪਟੀ ਡੀ.ਈ.ਓ. (ਐਲੀਮੈਂਟਰੀ), ਯੁੱਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ ਅਤੇ ਹੋਰ ਪ੍ਰਸਾਸਨਿਕ ਅਧਿਕਾਰੀ ਵੀ ਹਾਜਰ ਸਨ। 
 
Tags:

Advertisement

Latest News

ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ, 20 ਫਰਵਰੀ: ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ...
ਸਲੱਮ ਏਰੀਏ ਵਿਚ ਲਗਾਇਆ ਜਾਗਰੂਕਤਾ ਕੈਂਪ
ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਸਮਾਗਮਾਂ ਦਾ ਦੂਸਰਾ ਦਿਨ
ਸਰਸ ਮੇਲੇ ’ਚ ਲੰਮੀ ਹੇਕ ਤੇ ਸਿੱਠਣੀਆਂ ਦੇ ਕਰਵਾਏ ਮੁਕਾਬਲੇ
ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ
ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ