ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 9 ਅਪ੍ਰੈਲ ਤੋਂ ਸ਼ੁਰੂ

ਮਾਲੇਰਕੋਟਲਾ 07 ਅਪ੍ਰੈਲ –
ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਸੈਸ਼ਨ ਦੇ ਲਈ ਸਪੋਰਟਸ ਵਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਵੱਖ- mਵੱਖ ਜ਼ਿਲਿਆਂ ਵਿੱਚ ਟਰਾਇਲ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਮਾਲੇਰਕੋਟਲਾ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲਾ ਮਾਲੇਰਕੋਟਲਾ ਵੱਲੋਂ ਹੋਣਹਾਰ ਖਿਡਾਰੀਆਂ ਦਾ ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਡੇ ਸਕਾਲਰ ਅਤੇ ਰੈਜ਼ੀਡੈਂਸ਼ਲ ਵਿੰਗਾਂ ਲਈ 9 ਤੋਂ 12 ਅਪ੍ਰੈਲ ਤੱਕ ਟਰਾਇਲ ਕਰਵਾਏ ਜਾ ਰਹੇ ਹਨ ।
ਉਹਨਾਂ ਦੱਸਿਆ ਕਿ ਬਾਕਸਿੰਗ, ਬੈਡਮਿੰਟਨ, ਫੁੱਟਬਾਲ ਅਤੇ ਕ੍ਰਿਕਟ ਦੇ ਟਰਾਇਲ 11 ਅਪ੍ਰੈਲ ਅਤੇ ਕੁਸ਼ਤੀ ਤੇ ਜੂਡੋ 9 ਤੋਂ 12 ਅਪ੍ਰੈਲ ਤੱਕ ਡਾ ਜਾਕਿਰ ਹੁਸੈਨ ਸਟੇਡੀਅਮ ਅਤੇ 9 ਅਪ੍ਰੈਲ ਨੂੰ ਗੱਤਕੇ ਲਈ ਹੌਲੀ ਹਾਰਟ ਕਾਨਵੈਂਟ ਸਕੂਲ, ਮਦੇਵੀ, ਵਾਲੀਬਾਲ ਸ.ਸ.ਸ ਅਮਰਗੜ੍ਹ, ਬਾਕਸਿੰਗ ਲਈ ਫਾਈਟਰਜ ਬਾਕਸਿੰਗ ਕਲੱਬ, ਰੋਹੀੜਾ ਅਤੇ ਹਾਕੀ ਲਈ ਨਨਕਾਣਾ ਪਬਲਿਕ ਸਕੂਲ, ਰਾਮਪੁਰ ਛੰਨਾਂ ਵਿਖੇ ਹੋਣਗੇ।
ਉਹਨਾਂ ਨੇ ਦਾਖਲੇ ਦੀ ਯੋਗਤਾ ਬਾਰੇ ਦੱਸਿਆ ਕਿ ਖਿਡਾਰੀ/ਖਿਡਾਰਨ ਦਾ ਜਨਮ ਅੰਡਰ-14 ਲਈ 01-01-2012, ਅੰਡਰ-17 ਲਈ 01-01-2009, ਅੰਡਰ-19 ਲਈ 01-01-2007 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਖਿਡਾਰੀ ਫਿਜੀਕਲੀ ਅਤੇ ਮੈਡੀਕਲੀ ਫਿੱਟ ਹੋਵੇ। ਖਿਡਾਰੀ ਵੱਲੋਂ ਜਿਲ੍ਹਾ ਪੱਧਰ ਕੰਪੀਟੀਸ਼ਨਾਂ ਵਿਚ ਪਹਿਲੀਆਂ ਤਿੰਨ ਪੁਜੀਸਨਾਂ ਵਿਚੋਂ ਕੋਈ ਇਕ ਪੁਜੀਸਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਕੰਪੀਟੀਸ਼ਨ ਵਿਚ ਭਾਗ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।
ਉਹਨਾਂ ਦੱਸਿਆ ਕਿ ਚੁਣੇ ਗਏ ਡੇ-ਸਕਾਲਰ ਵਿੰਗ ਦੇ ਖਿਡਾਰੀਆਂ ਨੂੰ 125 ਰੁਪਏ ਅਤੇ ਰੈਜ਼ੀਡੈਂਸ਼ਲ ਵਿੰਗ ਦੇ ਖਿਡਾਰੀਆ ਨੂੰ 225 ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ਰਿਫਰੈਸਮੈਂਟ, ਅਤੇ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਸਪੋਰਟਸ ਵਿੰਗ ਵਿਚ ਦਾਖਲਾ ਲੈਣ ਦਾ ਚਾਹਵਾਨ ਖਿਡਾਰੀ ਮਾਲੇਰਕੋਟਲਾ ਜਿਲ੍ਹੇ ਨਾਲ ਹੀ ਸਬੰਧ ਰੱਖਦਾ ਹੋਵੇ। ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਉਤੇ ਸਵੇਰੇ ਠੀਕ 8:00 ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨ। ਦਾਖਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ਉਤੇ ਜਾਂ ਇਸ ਤੋਂ ਪਹਿਲਾਂ ਜਿਲ੍ਹਾ ਖੇਡ ਦਫਤਰ, ਮਾਲੇਰਕੋਟਲਾ ਤੋਂ ਮੁਫਤ ਪ੍ਰਾਪਤ ਕੀਤੇ ਜਾ ਸਕਦੇ ਹਨ।
ਉਨ੍ਹਾਂ ਹੋਰ ਕਿਹਾ ਕਿ ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਅਸਲ ਅਧਾਰ ਕਾਰਡ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣ। ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ
Related Posts
Latest News
