120 ਕਰੋੜ ਰੁਪਏ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ - ਧਾਲੀਵਾਲ

120 ਕਰੋੜ ਰੁਪਏ ਦੀ ਲਾਗਤ ਨਾਲ ਤੁੰਗ ਢਾਬ ਡਰੇਨ ਦਾ ਕੀਤੀ ਜਾਵੇਗੀ ਕਾਇਆਕਲਪ - ਧਾਲੀਵਾਲ

ਅੰਮ੍ਰਿਤਸਰ 19 ਜੂਨ 2024--

             ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸ਼ਹਿਰ ਲਈ ਸਿਰਦਰਦੀ ਦਾ ਕਾਰਨ ਬਣੀ ਤੁੰਗ ਢਾਬ ਡਰੇਨ ਨੂੰ ਗੰਦੇ ਨਾਲੇ ਵਿੱਚੋਂ ਕੱਢ ਕੇ ਖੁੱਲਾ ਰਸਤਾ ਅਤੇ ਸੈਰਗਾਹ ਵਜੋਂ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ । ਅੱਜ ਡਰੇਨ ਵਿੱਚੋਂ ਸਫਾਈ ਕਰਨ ਦੀ ਸ਼ੁਰੂਆਤ ਕਰਦੇ ਸਰਦਾਰ ਧਾਲੀਵਾਲ ਨੇ ਦੱਸਿਆ ਕਿ ਇਹ ਡਰੇਨ ਜੋ ਕਿ ਇਸ ਦੇ ਨਾਲ ਲੱਗਦੇ ਵੱਡੇ ਇਲਾਕੇ ਵਿੱਚ ਗੰਭੀਰ ਬਿਮਾਰੀਆਂ ਪੈਦਾ ਕਰਨ ਦਾ ਕਰਨ ਬਣ ਰਹੀ ਹੈ,  ਨੂੰ 120 ਕਰੋੜ ਰੁਪਏ ਦੀ ਲਾਗਤ ਨਾਲ ਕਵਰ ਕਰਕੇ ਖੁੱਲੇ ਰਸਤੇ ਅਤੇ ਸੈਰਗਾਹ ਵਜੋਂ ਵਿਕਸਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੈਂ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸ਼ਹਿਰ ਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਕੀਤਾ ਜਾਵੇਗਾ ਅਤੇ ਅੱਜ ਚੋਣ ਨਤੀਜੇ ਦੇ 15 ਦਿਨਾਂ ਬਾਅਦ ਇਸ ਕੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ । ਉਹਨਾਂ ਕਿਹਾ ਕਿ ਭਾਵੇਂ ਮੈਂ ਇਹ ਲੋਕ ਸਭਾ ਚੋਣ ਜਿੱਤ ਨਹੀਂ ਸਕਿਆ ਪਰ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣਾ ਸਮਰਥਨ ਮੈਨੂੰ ਦਿੱਤਾ ਸੀਜਿਸ ਦਾ ਮੈਂ ਸਦਾ ਰਿਣੀ ਰਹਾਂਗਾ।  

              ਉਹਨਾਂ ਦੱਸਿਆ ਕਿ ਪਹਿਲਾਂ ਇਸ ਗੰਦੇ ਨਾਲੇ ਦੀ ਸਫਾਈ ਕੀਤੀ ਜਾਵੇਗੀ ਉਪਰੰਤ ਇਸ ਨਾਲੇ ਨੂੰ ਕਵਰ ਕਰਕੇ ਸੜਕ ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀਜਿਸ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ ਉੱਥੇ ਸੈਰ ਕਰਨ ਅਤੇ ਕਸਰਤ ਕਰਨ ਲਈ ਲੰਮੇ ਸਾਈਕਲ ਟਰੈਕ ਮਿਲਣਗੇ। ਉਹਨਾਂ ਅੰਮ੍ਰਿਤਸਰ ਮਿਊਨਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦਾ ਜ਼ਿਕਰ ਕਰਦੇ ਕਿਹਾ ਕਿ ਇਹਨਾਂ ਦੀ ਸੂਝ ਬੂਝ ਅਤੇ ਮਿਹਨਤ ਨਾਲ ਇਸ ਕੰਮ ਨੂੰ ਸਿਰੇ ਚਾੜਿਆ ਜਾ ਰਿਹਾ ਹੈ। 

            ਸਰਦਾਰ ਧਾਲੀਵਾਲ ਨੇ ਕਿਹਾ ਕਿ ਇਸ ਡਰੇਨ ਵਿੱਚ ਆ ਰਹੇ ਗੰਦੇ ਪਾਣੀ ਨੂੰ ਸਾਫ ਕਰਕੇ ਖੇਤੀ ਲਈ ਵਰਤੋਂ ਵਿੱਚ ਲਿਆਉਣ ਉੱਤੇ ਵੀ ਵਿਚਾਰ ਕੀਤਾ ਜਾ ਰਿਹਾ ਹੈਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਵਰਤੋਂ ਵੀ ਘਟੇਗੀ । ਉਹਨਾਂ ਕਿਹਾ ਕਿ ਬੜੇ ਦੁੱਖ ਅਤੇ ਅਫਸੋਸ ਦੀ ਗੱਲ ਹੈ ਕਿ ਅੰਮ੍ਰਿਤਸਰ ਵਰਗਾ ਸ਼ਹਿਰ ਜੋ ਕਿ ਵਿਸ਼ਵ ਭਰ ਵਿੱਚ ਆਪਣੀ ਪਛਾਣ ਕਰਕੇ ਜਾਣਿਆ ਜਾਂਦਾ ਹੈਵਿੱਚੋਂ ਲੰਘਦੇ ਇਸ ਗੰਦੇ ਨਾਲੇ ਦੀ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ ਜਿਸ ਕਾਰਨ ਇਹ ਨਾਲਾ ਵੱਡੇ ਇਲਾਕੇ ਨੂੰ ਬਿਮਾਰੀਆਂ ਵੰਡ ਰਿਹਾ ਹੈ।  ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਨਾਲੇ ਨੂੰ ਖਤਮ ਕਰਕੇ ਵਿਕਸਿਤ ਕਰਨ ਦਾ ਸੰਕਲਪ ਲਿਆ ਹੈਜਿਸ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। 

          ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀਸ੍ਰੀ ਮਨੀਸ਼ ਅਗਰਵਾਲਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਬਲਜਿੰਦਰ ਸਿੰਘ ਥਾਂਦੇਮੁਖਵਿੰਦਰ ਸਿੰਘ ਵਿਰਦੀਸ੍ਰੀ ਸਤਪਾਲ ਸਿੰਘ ਸੋਖੀਜਿਲ੍ਹਾ ਉਦਯੋਗ ਟ੍ਰੇਡ ਵਿੰਗ ਗੁਰਪ੍ਰੀਤ ਸਿੰਘ ਕਟਾਰੀਆਅਰਵਿੰਦਰ ਸਿੰਘ ਭੱਟੀਐਸ. ਦਲਜੀਤ ਸਿੰਘਐਕਸੀਐਨ ਨਗਰ ਨਿਗਮ ਸੰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਹਾਜ਼ਰ ਸਨ

Tags:

Advertisement

Latest News

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਦਿੱਲੀ ਵਿਚ ਚੁਕਣਗੇ ਸਹੁੰ
New Delhi,05 July,2024,(Azad Soch News):- ਪੰਜਾਬ ਦੇ ਖਡੂਰ ਸਾਹਿਬ (Khadur Sahib) ਹਲਕੇ ਤੋਂ ਸੰਸਦੀ ਚੋਣ ਜਿੱਤਣ ਵਾਲੇ ਖ਼ਾਲਿਸਤਾਨ (Khalistan) ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-07-2024 ਅੰਗ 675
ਪੰਜਾਬ ਸਰਕਾਰ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ, 2024 (ਬੁੱਧਵਾਰ) ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਕੱਲ੍ਹ ਨੂੰ ਬਤੌਰ ਸੰਸਦ ਮੈਂਬਰ ਸਹੁੰ ਚੁੱਕਣਗੇ
ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ : ਜਸਪ੍ਰੀਤ ਸਿੰਘ
ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ