ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਦਸੰਬਰ, 2024:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ  ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਉਸਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਿੱਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

------------
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-12-2024 ਅੰਗ 675 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-12-2024 ਅੰਗ 675
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥...
ਡਾਇਟ ‘ਚ ਕਰੋ ਖੀਰੇ ਨੂੰ ਸ਼ਾਮਿਲ
ਨਵੀਂ ਫਿਲਮ 'ਹਸਰਤ' ਦੀ ਪਹਿਲੀ ਝਲਕ ਰਿਲੀਜ਼, ਫਿਲਮ ਓਟੀਟੀ ਪਲੇਟਫਾਰਮ ਉਤੇ ਹੋਵੇਗੀ ਰਿਲੀਜ਼
ਹਰਿਆਣਾ ਵਿੱਚ ਡਿਊਟੀ ਦੌਰਾਨ ਪੁਲਿਸ ਮੁਲਾਜ਼ਮਾਂ ਵੱਲੋਂ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ 'ਤੇ ਪਾਬੰਦੀ
ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ
ਵਿਜੈ ਦਿਵਸ ਦੇ ਸਬੰਧ ਵਿੱਚ ਆਸਫ ਵਾਲਾ ਵਿਖੇ ਕਰਵਾਈ ਗਈ ਮੈਰਾਥਾਨ
ਪੰਜਾਬ ਦੇ ਪੇਸ ਵਿੰਟਰ ਕੈਂਪਸ ਕਰ ਰਹੇ ਹਨ ਅਕਾਦਮਿਕ ਉੱਤਮਤਾ ਅਤੇ ਮੁਕਾਬਲੇ ਦੀ ਭਾਵਨਾ ਦਾ ਸੰਚਾਰ