ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ/ਕਾਨੂੰਨੀ ਅਧਿਕਾਰਾਂ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ

ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਮਹਿਲਾ ਸਸ਼ਕਤੀਕਰਨ/ਕਾਨੂੰਨੀ ਅਧਿਕਾਰਾਂ ਤੇ ਜਾਗਰੂਕਤਾ ਸੈਮੀਨਾਰ ਆਯੋਜਿਤ

ਫਿਰੋਜ਼ਪੁਰ 2 ਅਕਤੂਬਰ 2024......
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਰੀਚਿਕਾ ਨੰਦਾ ਦੀ ਯੋਗ ਅਗਵਾਈ ਅਤੇ ਦਫਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆਂ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਰ ਲਗਾਇਆ ਗਿਆ। ਜਿਸ ਵਿੱਚ 100 ਦੇ ਕਰੀਬ ਆਂਗਣਵਾੜੀ ਵਰਕਰਾ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਸੀ.ਜੀ.ਐਮ ਕਮ-ਸਕੱਤਰ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਸ੍ਰੀਮਤੀ ਅਨੁਰਾਧਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਐਡਵੋਕੇਟ ਸ੍ਰੀ ਗਗਨ ਗੁਕਲਾਨੇ ਵੱਲੋਂ ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਦੱਸਿਆ ਗਿਆ ਅਤੇ ਜ਼ਿਲ੍ਹਾ ਲੀਗਲ ਸਰਵਿਸ ਅਥਾਰਟੀ ਫਿਰੋਜ਼ਪੁਰ ਵੱਲੋਂ ਦਿੱਤੀਆ ਜਾਣ ਵਾਲੀਆਂ ਮੁਫਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਇਹ ਸੇਵਾਵਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਗੁਰਪ੍ਰੀਤ ਸਿੰਘ, ਬਲਾਕ ਕੁਆਰਡੀਨੇਟਰ ਆਂਚਲ, ਸਮੂਹ ਸੁਪਰਵਾਈਜ਼ਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਤੋਂ ਸਤਨਾਮ ਸਿੰਘ ਅਤੇ ਡੀ.ਐਚ.ਡਬਲਯੂ ਦਾ ਸਟਾਫ ਆਦਿ ਮੌਜੂਦ ਸਨ।

 
 
Tags:

Advertisement

Latest News

ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਸਾਨਾਂ ਨੂੰ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ
ਸ੍ਰੀ ਮੁਕਤਸਰ ਸਾਹਿਬ 10 ਮਾਰਚ:- ਪੰਜਾਬ ਵਿਧਾਨ ਸਭਾ ਮੈਂਬਰ ਰਾਣਾ ਵਧੀਆ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।ਗੁਰਜੀਤ ਸਿੰਘ ਨੇ...
ਦਿੱਲੀ ਪੁਲਿਸ ਨੇ 5 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
Haryana News: ਹਰਿਆਣਾ 'ਚ ਹੈਪੀ ਕਾਰਡ ਧਾਰਕਾਂ ਨੂੰ ਹੁਣ ਮਿਲੇਗੀ ਇਹ ਵੱਡੀ ਸਹੂਲਤ,ਸੈਣੀ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ
ਅੱਜ ਦੂਜੇ ਦਿਨ ਵੀ ਸੰਸਦ ਦੇ ਬਜਟ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ
ਸਰੀਰ ਨੂੰ ਤੰਦਰੁਸਤ ਰੱਖਦਾ ਹੈ ਸੁੱਕਾ ਨਾਰੀਅਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 11-03-2025 ਅੰਗ 601