ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਬਸਤੀ ਭੱਟੀਆਂ ਵਾਲੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਬਸਤੀ ਭੱਟੀਆਂ ਵਾਲੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਫਿਰੋਜ਼ਪੁਰ 30 ਅਗਸਤ 2024.....

          ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪਦੇ ਦੁਆਰ ਤਹਿਤ ਫਿਰੋਜ਼ਪੁਰ ਸ਼ਹਿਰ ਦੀ ਭੱਟੀਆਂ ਵਾਲੀ ਵਸਤੀ ਦੇ ਵਾਰਡ ਨੰਬਰ 32 ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਮੱਸਿਆ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ

          ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹਈਆ ਕਰਵਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ ਸਾਰੇ ਵਿਭਾਗਾਂ ਨੂੰ ਕੀਤੀਆਂ ਗਈਆਂ ਹਨ। ਇਸ ਲਈ ਅੱਜ ਤੁਹਾਡੇ ਵਾਰਡ ਨੰਬਰ 32 ਵਿੱਚ ਇੱਕ ਥਾਂ ਤੇ ਸਾਰੇ ਵਿਭਾਗਾਂ ਵੱਲੋਂ ਕਾਊਂਟਰ ਲਗਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈਲੋਕ ਇਸ ਕੈਂਪ ਦਾ ਲਾਭ ਉਠਾ ਕੇ ਆਪਣੀਆਂ ਸ਼ਿਕਾਇਤਾਂ ਦਾ ਹੱਲ ਕਰਵਾਉਣ

          ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੀ ਕਿ ਲੋਕਾਂ ਨੂੰ ਖੱਜਲਖੁਆਰ ਨਾ ਹੋਣਾ ਪਵੇਲੋਕਾਂ ਨੂੰ ਦਫਤਰਾਂ ਵਿਖੇ ਆਉਣ ਦੀ ਬਜਾਏ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਪਹੁੰਚਣਇਸ ਕਰਕੇ ਉਨ੍ਹਾਂ ਦੀ ਬਰੂਹਾਂ ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖਵੱਖ ਵਿਭਾਗਾਂ ਦੇ ਅਧਿਕਾਰੀ ਇਕੋਂ ਥਾਂ ਮੌਜੂਦ ਹਨ ਜਿਸ ਕਰਕੇ ਅਨੇਕਾਂ ਦਫਤਰਾਂ ਨਾਲ ਸੰਬੰਧਿਤ ਸਰਕਾਰੀ ਕੰਮ ਇਕ ਥਾਂ ਤੇ ਨਿਬੜ ਜਾਂਦੇ ਹਨ ਉਨ੍ਹਾਂ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੋਕ ਬਿਜਲੀਪੈਨਸ਼ਨਾਂਲੇਬਰ ਵਿਭਾਗਫੂਡ ਸਪਲਾਈ ਵਿਭਾਗਨਗਰ ਕੌਂਸਲ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਸ਼ਕਾਇਤਾਂ ਦੇ ਹੱਲ ਕਰਵਾਉਣ ਲਈ ਪੁੱਜੇ। ਉਨ੍ਹਾਂ ਕਿਹਾ ਕਿ ਪ੍ਰਾਪਤ ਸ਼ਿਕਾਇਤਾਂ ਦੇ ਮੌਕੇ ਤੇ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨੂੰ ਸਮੱਸਿਆ ਦੇ ਹੱਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ।

          ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਧਰਮਪਾਲ ਸਿੰਘਬਲਾਕ ਖੇਤੀਬਾੜੀ ਅਫਸਰ ਗੁਰਸਾਹਿਬ ਸਿੰਘਮਿਊਂਸੀਪਲ ਇੰਜੀਨੀਅਰ ਨਗਰ ਕੌਂਸਲ ਚਰਨਪਾਲ ਸਿੰਘ ਸਮੇਤ ਵਿਭਾਗਾਂ ਦੇ ਅਧਿਕਾਰੀ ਆਦਿ  ਹਾਜ਼ਰ ਸਨ!

 
 
 
 
Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ