ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’

ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’

ਹੁਸ਼ਿਆਰਪੁਰ, 20 ਜਨਵਰੀ : ਭਾਰਤ ਸਰਕਾਰ ਦੇ ਵਾਤਾਵਰਣਜੰਗਲਾਤ ਅਤੇ ਜਲਵਾਯੂ ਤਬਦੀਲੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਦੇਸ਼ ਭਰ ਵਿਚ ਚਲਾਏ ਗਰੀਨ ਸਕੂਲ ਪ੍ਰੋਗਰਾਮ ਆਡਿਟ ਉਪਰਾਲੇ ਵਿਚ ਹੁਸ਼ਿਆਰਪੁਰ ਨੇ ਦੇਸ਼ ਭਰ ਵਿਚ ਮੋਹਰੀ ਜ਼ਿਲ੍ਹਾ ਹੋਣ ਦਾ ਮਾਣ ਹਾਸਿਲ ਕੀਤਾ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ’ਬੈਸਟ ਗਰੀਨ ਡਿਸਟ੍ਰਿਕਟ’ ਅਵਾਰਡ ਲਈ  ਚੋਣ ਕੀਤੀ ਗਈ ਹੈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਵੀਂ ਦਿੱਲੀ ਵਿਖੇ 4 ਫਰਵਰੀ ਨੂੰ ਇਹ ਅਵਾਰਡ ਪ੍ਰਾਪਤ ਕੀਤਾ ਜਾਵੇਗਾ।

                ਪੰਜਾਬ ਰਾਜ ਸਾਇੰਸ ਅਤੇ ਟੈਕਨਾਲੋਜੀ ਕੌਂਸਲ ਵਲੋਂ ਕੇਂਦਰੀ ਮੰਤਰਾਲੇ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਸੂਬੇ ਅੰਦਰ 8 ਹਜ਼ਾਰ ਸਕੂਲਾਂ ਅਤੇ ਕਾਲਜਾਂ ਵਿਚ ਈਕੋ ਕਲੱਬ ਸਥਾਪਤ ਕੀਤੇ ਗਏ ਸਨਜਿਥੇ ਗਰੀਨ ਸਕੂਲ ਪ੍ਰੋਗਰਾਮ ਹੇਠ ਹਵਾਊਰਜਾਖੁਰਾਕਭੌਂਪਾਣੀ ਅਤੇ ਰਹਿੰਦ-ਖੂੰਹਦ ਦੀ ਵਿਵਸਥਾ ਦਾ ਆਡਿਟ ਕੀਤਾ ਗਿਆ।  ਕੌਂਸਲ ਵਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਾਇੰਸ ਤੇ ਵਾਤਾਵਰਣ ਸੈਂਟਰ ਦੀ ਭਾਈਵਾਲੀ ਰਾਹੀਂ ਗਰੀਨ ਸਕੂਲ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ ਗਈ ਜਿਸ ਤਹਿਤ ਪੰਜਾਬ ਵਿਚ 11917 ਸਕੂਲਾਂ ਦੀ ਰਜਿਸਟ੍ਰੇਸ਼ਨ ਹੋਈ ਅਤੇ ਇਨ੍ਹਾਂ ਵਿਚੋਂ 7406 ਸਕੂਲਾਂ ਵਿਚ ਗਰੀਨ ਆਡਿਟ ਸਫਲਤਾਪੂਰਵਕ ਨੇਪਰੇ ਚੜ੍ਹਿਆ। ਇਨ੍ਹਾਂ ਸਫਲ ਸਕੂਲਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ 1945 ਸਕੂਲ ਸ਼ਾਮਲ ਹਨ।

                ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੇਸ਼ ਭਰ ਦੇ ਸਕੂਲਾਂ ਵਿਚ ਗਰੀਨ ਆਡਿਟ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਨੂੰ ਮੋਹਰੀ ਜ਼ਿਲ੍ਹੇ ਦਾ ਸਥਾਨ ਪ੍ਰਾਪਤ ਹੋਣ ਤੇ ਸਿੱਖਿਆ ਵਿਭਾਗ ਦੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ/ਕਰਮਚਾਰੀਆਂ ਦੀ ਸਖ਼ਤ ਮਿਹਨਤ ਲਈ ਵਧਾਈ ਦਿੰਦਿਆਂ ਕਿਹਾ ਕਿ ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਵਿਚੋਂ 345 ਸਕੂਲਾਂ ਦੀ ਚੋਣ ਕੀਤੀ ਗਈ ਜਿਨ੍ਹਾਂ ਵਿਚ 196 ਸਕੂਲ ਪੰਜਾਬ ਦੇ ਹਨ ਅਤੇ ਇਨ੍ਹਾਂ ਵਿਚ 12 ਸਕੂਲ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦਾ ਅਮਲਾ ਹੁਸ਼ਿਆਰਪੁਰ ਦੇ ਵੱਧ ਤੋਂ ਵੱਧ ਸਕੂਲਾਂ ਵਿਚ ਹਰ ਪਾਸੇ ਵਾਤਾਵਰਣ ਪੱਖੀ (ਈਕੋ ਫਰੈਂਡਲੀ) ਸਿਸਟਮ ਦੀ ਸਥਾਪਤੀ ਲਈ ਪੂਰੀ ਤਤਪਰਤਾ ਨਾਲ ਕਾਰਜਸ਼ੀਲ ਹੈ ਅਤੇ ਆਉਂਦੇ ਸਮੇਂ ਵਿਚ ਹੋਰਨਾਂ ਸਕੂਲਾਂ ਵਿਚ ਵੀ ਮੁਕੰਮਲ ਤੌਰ ਤੇ ਸਿਹਤਮੰਦ ਵਾਤਾਵਰਣ ਦੀ ਸਥਾਪਤੀ ਯਕੀਨੀ ਬਣਾਈ ਜਾਵੇਗੀ।

                ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਨੇ ਇਸ ਪ੍ਰਾਪਤੀ ਦਾ ਸਿਹਰਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਯੋਗ ਅਗਵਾਈ ਅਤੇ ਸਿੱਖਿਆ ਵਿਭਾਗ ਦੇ ਸਟਾਫ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਮਰਪਣ ਭਾਵਨਾ ਸਦਕਾ ਹੁਸ਼ਿਆਰਪੁਰ ਨੇ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਿਚ ਦੇਸ਼ ਭਰ ਵਿਚ ਨਾਮਣਾ ਖੱਟਿਆ ਹੈ। ਉਨ੍ਹਾਂ ਦੱਸਿਆ ਕਿ ਗਰੀਨ ਸਕੂਲ ਪ੍ਰੋਗਰਾਮ ਤਹਿਤ ਚੁੱਣੇ 12 ਸਕੂਲਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਚੋਹਾਲਸਰਕਾਰੀ ਸੀਨੀਅਰ ਸੈਕੰਡਰੀ ਸਕੂਲਜੱਲੋਵਾਲ ਖਨੂਰਸਰਕਾਰੀ ਹਾਈ ਸਕੂਲਗੋਬਿੰਦਪੁਰ ਖੁਣ-ਖੁਣਸਰਕਾਰੀ ਕੰਨਿਆ ਹਾਈ ਸਕੂਲਸੂਸ ਪੱਜੋਦਿੱਤਾਸਰਕਾਰੀ ਹਾਈ ਸਕੂਲਬੱਸੀ ਗੁਲਾਮ ਹੁਸੈਨਸਰਕਾਰੀ ਐਲੀਮੈਂਟਰੀ ਸਕੂਲਜਮਸ਼ੇਰ ਚਠਿਆਲਸਰਕਾਰੀ ਐਲੀਮੈਂਟਰੀ ਸਕੂਲਮੋਹਰੀ ਚੱਕਸਰਕਾਰੀ ਐਲੀਮੈਂਟਰੀ ਸਕੂਲਸੈਦੋਂ ਨੌਸ਼ਹਿਰਾਸਰਕਾਰੀ ਐਲੀਮੈਂਟਰੀ ਸਕੂਲਸੱਜਣਸਰਕਾਰੀ ਐਲੀਮੈਂਟਰੀ ਸਕੂਲਸਤਿਆਲਵੁੱਡਲੈਂਡ ਓਵਰਸੀਜ਼ ਸਕੂਲਸੇਂਟ ਪੌਲਸ ਜੂਨੀਅਰ ਕਾਨਵੈਂਟ ਸਕੂਲ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰਾਪਤੀ ਨੂੰ ਹਾਸਲ ਕਰਨ ਵਿਚ ਡੀ.ਡੀ.ਐਫ. ਜੋਯਾ ਸਿੱਦੀਕੀਡਿਪਟੀ ਡੀ.ਈ.ਉ. ਧੀਰਜ ਕੁਮਾਰਡੀ.ਈ.ਉ. ਹਰਜਿੰਦਰ ਸਿੰਘਸਾਇੰਸ ਕੋਆਰਡੀਨੇਟਰ ਅਸ਼ੋਕ ਕਾਲੀਆ ਅਤੇ ਉਨ੍ਹਾਂ ਦੀ ਟੀਮ ਦਾ ਯੋਗਦਾਨ ਸ਼ਲਾਘਾਯੋਗ ਰਿਹਾ।

Tags:

Advertisement

Latest News

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ
ਹੁਸ਼ਿਆਰਪੁਰ, 20 ਜਨਵਰੀ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਜ਼ਿਲ੍ਹਾ...
ਸਿਵਲ ਸਰਜਨ ਫਾਜਿਲਕਾ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਨਾਲ ਟੀਕਾਕਰਣ ਸਬੰਧੀ ਕੀਤੀ ਗਈ ਮੀਟਿੰਗ
ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’
ਸਰਕਾਰੀ ਦਫਤਰਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਪੂਰਾ ਮਾਣ ਸਨਮਾਨ- ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਡਿਪਟੀ ਕਮਿਸ਼ਨਰ
ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ
ਵਿਧਾਇਕ ਫਾਜ਼ਿਲਕਾ ਤੇ ਉਨ੍ਹਾਂ ਦੀ ਧਰਮਪਤਨੀ ਨੇ ਸਾਬੂਆਣਾ ਗਉਸ਼ਾਲਾ ਵਿਖੇ ਪਹੁੰਚ ਕੇ ਗੁੜ ਦੀ ਸੇਵਾ ਨਿਭਾਈ