ਵਿਧਾਇਕ ਸਿੱਧੂ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ

ਵਿਧਾਇਕ ਸਿੱਧੂ ਦੀ ਅਗਵਾਈ 'ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ

ਲੁਧਿਆਣਾ, 31 ਦਸੰਬਰ (000) - ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਥਾਨਕ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਲਗਾਇਆ ਗਿਆ ਜਿੱਥੇ ਕਰੀਬ 2 ਹਜ਼ਾਰ ਪੱਗਾਂ ਵੰਡੀਆਂ ਗਈਆਂ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਸਾਰੇ ਧਰਮਾਂ ਦਾ ਸਤਿਕਾਰ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸੋਹਣੀਆਂ ਦਸਤਾਰਾਂ ਸਜਾ ਕੇ ਸਿੱਖੀ ਸਿਧਾਂਤਾ ਤੇ ਕਕਾਰਾਂ ਨਾਲ ਜੋੜਨਾ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ, ਧੰਨ-ਧੰਨ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੈਂਪ ਮੌਕੇ ਵਿਧਾਇਕ ਮਦਨ ਲਾਲ ਬੱਗਾ ਦੇ ਵੀ ਦਸਤਾਰ ਸਜਾਈ ਗਈ।
ਵਿਧਾਇਕ ਸਿੱਧੂ ਵੱਲੋਂ ਨਵੇਂ ਸਾਲ ਦੀ ਮੁਬਾਰਕਵਾਦ ਦਿੰਦਿਆਂ ਨੌਜਵਾਨਾਂ ਨੂੰ ਨਵੇਂ ਵਰ੍ਹੇ ਦੌਰਾਨ ਪੱਗ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪੱਗਾਂ ਬੰਨਣ ਦੇ ਮਾਹਿਰ ਕੋਚ ਸਹਿਬਾਨਾਂ ਵੱਲੋਂ ਵੀ ਆਪਣੀ ਜਿੰਮੇਵਾਰੀ ਬਾਖੂਬੀ ਨਿਭਾਈ ਗਈ।

Tags:

Advertisement

Latest News

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਮਾਡਰਨ ਕੇਂਦਰੀ ਜੇਲ੍ਹ ਦਾ ਦੌਰਾ
ਫਰੀਦਕੋਟ 3 ਜਨਵਰੀ , ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ...
ਜ਼ਿਲ੍ਹਾ ਪੁਲਿਸ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਦੋਰਾਂਗਲਾ ਰੋਡ ਵਿਖੇ ਈ-ਰਿਕਸ਼ਾ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਣੂ ਕਰਵਾਇਆ
ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ : ਐਡਵੋਕੇਟ ਹਰਪਾਲ ਸਿੰਘ ਚੀਮਾ
ਸਪੀਕਰ ਸੰਧਵਾਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਵੱਧ ਰਹੀ ਟੈ੍ਫਿਕ ਸਮੱਸਿਆ ਦਾ ਜਲਦ ਹੱਲ ਕਰਨ ਦੀ ਹਦਾਇਤ
ਸ਼ੁੱਕਰਵਾਰ ਸ਼ਾਮ 4 ਵਜੇ ਦਿੱਲੀ ਵਿੱਚ AQI 371 ਰਿਕਾਰਡ ਕੀਤਾ ਗਿਆ
ਪਲਾਸਟਿਕ ਵਿਰੁੱਧ ਚਲਾਈ ਮੁਹਿੰਮ ਤਹਿਤ ਚੈਕਿੰਗ
ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ