ਅਖੀਰਲੇ ਦਿਨ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਲਗਾਇਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ

ਅਖੀਰਲੇ ਦਿਨ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਲਗਾਇਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ

ਮੋਗਾ, 24 ਦਸੰਬਰਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ  ਸੁਸ਼ਾਸ਼ਨ ਹਫ਼ਤਾ ਸਫ਼ਲਤਾਪੂਰਵਕ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਕੇ ਸੰਪੰਨ ਕਰ ਦਿੱਤਾ ਗਿਆ ਹੈ। ਇਸ ਹਫ਼ਤੇ ਦੌਰਾਨ " ਪ੍ਰਸ਼ਾਸ਼ਨ ਗਾਓਂ ਕੀ ਓਰ " ਮੁਹਿੰਮ ਤਹਿਤ ਆਮ ਲੋਕਾਂ ਨੂੰ ਜਿੱਥੇ ਪ੍ਰਸ਼ਾਸ਼ਨਿਕ ਸੁਧਾਰਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਉਹਨਾਂ ਦੀਆਂ ਸ਼ਿਕਾਇਤਾਂ ਦਾ ਵੀ ਪਹਿਲ ਦੇ ਆਧਾਰ ਉੱਤੇ ਨਿਵਾਰਣ ਕੀਤਾ ਗਿਆ।

          ਅੱਜ ਇਸ ਹਫ਼ਤੇ ਦੇ ਅਖੀਰਲੇ ਦਿਨ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ ਕੀਤਾ ਗਿਆ। ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ਉਪਰ ਢੁਕਵਾਂ ਨਿਪਟਾਰਾ ਕੀਤਾ ਗਿਆ। ਇਸ ਕੈਂਪ ਵਿੱਚ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਵਿਸ਼ੇਸ਼ ਤੌਰ ਉਪਰ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ। ਮਿਤੀ 23 ਦਸੰਬਰ ਨੂੰ ਗੁੱਡ ਗਵਰਨੈਂਸ ਵਰਕਸ਼ਾਪ ਦਾ ਆਯੋਜਨ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਦੀ ਪ੍ਰਧਾਨਗੀ ਹੇਠ ਕੀਤਾ ਗਿਆਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਇਸ ਵਰਕਸ਼ਾਪ ਵਿੱਚ ਭੂਮੀ ਸੰਭਾਲ ਵਿਭਾਗਪਿਰਾਮਲ ਫਾਉਂਡੇਸ਼ਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕ੍ਰਮਵਾਰ ਹਾਈਡਰੋਹੋਪ ਪ੍ਰੋਜੈਕਟਅਨੀਮੀਆ ਮੁਕਤ ਮੋਗਾ ਅਤੇ ਅਡਵਾਂਸਡ ਸੋਆਇਲ ਟੈਸਟਿੰਗ ਲੈਬੋਰਟਰੀ ਦੀ ਕਾਰਗੁਜ਼ਾਰੀ ਬਾਰੇ ਵਿਸ਼ੇਸ਼ ਤੌਰ ਉੱਤੇ ਪੇਸ਼ਕਾਰੀਆਂ ਕੀਤੀਆਂ ਗਈਆਂ।
ਇਸ ਤੋਂ ਇਲਾਵਾ ਮਿਤੀ 19 ਅਤੇ 20 ਦਸੰਬਰ ਨੂੰ ਐੱਸ ਡੀ ਐੱਮ ਦਫ਼ਤਰ ਨਿਹਾਲ ਸਿੰਘ ਵਾਲਾ, 23 ਨੂੰ ਐਸ.ਡੀ.ਐਮ. ਦਫ਼ਤਰ ਮੋਗਾ ਵਿਖੇ ਸ਼ਿਕਾਇਤ ਨਿਵਾਰਣ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ। ਮਿਤੀ 21 ਅਤੇ 22 ਦਸੰਬਰ ਨੂੰ ਹਰੇਕ ਵਿਭਾਗ ਵੱਲੋਂ ਆਪਣੇ ਦਫ਼ਤਰ ਪੱਧਰ ਉੱਤੇ ਵਿਸ਼ੇਸ਼ ਮੁਹਿੰਮ ਚਲਾ ਕੇ ਬਕਾਇਆ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਸੀ।

ਸ੍ਰ. ਸਾਰੰਗਪ੍ਰੀਤ ਸਿੰਘ ਨੇ ਕਿਹਾ ਕਿ ਇਸ ਸਪਤਾਹ ਵਿੱਚ ਸਮੂਹ ਵਿਭਾਗਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਸ਼ਿਕਾਇਤਾਂ ਦਾ ਹੱਲ ਕਰਕੇ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-12-2024 ਅੰਗ 603 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 25-12-2024 ਅੰਗ 603
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ...
ਵੀ.ਐਸ.ਐਸ.ਐਲ. ਵੱਲੋਂ ਸਰਕਾਰੀ ਸਕੂਲ, ਸਸਰਾਲੀ ਕਲੋਨੀ 'ਚ ਕੰਪਿਊਟਰ ਲੈਬ ਦਾ ਉਦਘਾਟਨ
ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ
ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ
ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ
ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ
ਨਗਰ ਕੌਂਸਲ ਤਲਵੰਡੀ ਭਾਈ ਨੂੰ ਮਿਲਿਆ ਚੇਂਜ ਮੇਕਰ 2024 ਦਾ ਐਵਾਰਡ