'ਵੇਕ ਅੱਪ ਲੁਧਿਆਣਾ' ਮੁਹਿੰਮ ਤਹਿਤ ਪਿੰਡ ਬਲੀਏਵਾਲ ਤੇ ਜੀਵਨਪੁਰ 'ਚ ਲਗਾਏ ਬੂਟੇ

'ਵੇਕ ਅੱਪ ਲੁਧਿਆਣਾ' ਮੁਹਿੰਮ ਤਹਿਤ ਪਿੰਡ ਬਲੀਏਵਾਲ ਤੇ ਜੀਵਨਪੁਰ 'ਚ ਲਗਾਏ ਬੂਟੇ

ਲੁਧਿਆਣਾ, 12 ਜੁਲਾਈ (੦੦੦) - ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 'ਵੇਕ ਅੱਪ ਲੁਧਿਆਣਾ' ਮੁਹਿੰਮ ਤਹਿਤ ਵੱਖ-ਵੱਖ ਹਲਕਿਆਂ ਵਿੱਚ ਪੌਦੇ ਲਗਾਏ ਜਾ ਰਹੇ ਹਨ ਤਾਂ ਜੋ ਪੰਜਾਬ ਨੂੰ ਹੋਰ ਹਰਿਆ ਭਰਿਆ ਅਤੇ ਇਸਦੇ ਵਾਤਾਵਰਨ ਵਿੱਚ ਸੁਧਾਰ ਲਿਆਂਦਾ ਜਾ ਸਕੇ।

ਇਸੇ ਲੜੀ ਨੂੰ ਅੱਗੇ ਤੋਰਦਿਆਂ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਨੌਜਵਾਨਾਂ ਵੱਲੋਂ ਪਿੰਡ ਬਲੀਏਵਾਲ ਅਤੇ ਜੀਵਨਪੁਰ ਵਿਖੇ ਪੌਦੇ ਲਗਾਏ ਗਏ।

ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਪੌਦੇ ਸਾਡੇ ਲਈ ਮੁਫ਼ਤ ਆਕਸੀਜਨ ਦਾ ਇੱਕ ਵੱਡਾ ਸਰੋਤ ਹਨ ਅਤੇ ਇਹ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਵਿੱਚ ਵੀ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਮਨੁੱਖੀ ਜਿੰਦਗੀ ਵਿੱਚ ਪੌਦਿਆਂ ਦੀ ਬਹੁਤ ਵੱਡੀ ਮਹੱਤਤਾ ਹੈ ਅਤੇ ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।

ਇਸ ਤੋ ਇਲਾਵਾ ਇਨ੍ਹਾਂ ਪੌਦਿਆ ਦੀ ਸਾਂਭ ਸੰਭਾਲ ਦਾ ਪ੍ਰਣ ਵੀ ਲਿਆ ਗਿਆ ਅਤੇ ਆਮ ਜਨਤਾ ਨੂੰ ਵੀ ਪੰਜਾਬ ਸਰਕਾਰ ਦੀ ਇਸ ਹਰਿਆਵਲ ਮੁਹਿੰਮ ਵਿੱਚ ਵੱਧ ਤੋ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦੀ ਅਪੀਲ ਕੀਤੀ ਗਈ।

 
 
Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ...
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ
ਬੰਗਲਾਦੇਸ਼ ਦੀ ਅਦਾਲਤ ਨੇ ਸਾਬਕਾ ਨੇਤਾ ਸ਼ੇਖ ਹਸੀਨਾ ਦੇ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦਾ ਹੁਕਮ ਦਿੱਤਾ
ਅਦਾਕਾਰਾ ਕੰਗਨਾ ਰਣੌਤ ਦੀ ਫਿਲਮ Emergency ਨੂੰ ਮਿਲਿਆ ਸੈਂਸਰ ਬੋਰਡ ਵੱਲੋਂ ਸਰਟੀਫਿਕੇਟ
ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ-ਮੁੱਖ ਮੰਤਰੀ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ