ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ

ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 30 ਅਗਸਤ 2024---

ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ ਦੇ ਕੋਲੋਂ ਵਿਭਾਗ ਦੇ ਕੰਮ ਕਾਜ ਬਾਰੇ ਵੀ ਵਿਚਾਰਾਂ ਲਈਆਂ ਅਤੇ ਉਨਾਂ ਦੀ ਗੱਲਬਾਤ ਨੂੰ ਸੁਣਿਆ ਇਸ ਮੌਕੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਨੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਵੀ ਗਊ ਨਾਲ ਸੁਣਿਆ ਅਤੇ ਗਰਮੀ ਦੇ ਸੀਜਨ ਵਿੱਚ ਬਿਜਲੀ ਵਿਭਾਗ ਵੱਲੋਂ ਵਿਖਾਈ ਗਈ ਬੇਹਤਰ ਕਾਰਗੁਜ਼ਾਰੀ ਲਈ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਵਾਰ ਰਿਕਾਰਡ ਸਪਲਾਈ ਵਿਭਾਗ ਨੇ ਨਿਰਵਿਘਨ ਦਿੱਤੀ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੀਐਸਪੀਸੀਐਲ ਨੇ 16 ਜੁਲਾਈ ਨੂੰ ਇਕ ਦਿਨ ਵਿੱਚ 3626 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਹੈ ਉਨਾਂ ਦੱਸਿਆ ਕਿ ਮਾਨਸੂਨ ਦੇ ਬਾਵਜੂਦ ਨਮੀ ਵਾਲੀਆਂ ਸਥਿਤੀਆਂ ਅਤੇ ਘਰ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੇ ਮੰਗ ਵਿੱਚ ਭਾਰੀ ਵਾਧਾ ਹੋਇਆ ਸੀ ਪਰ ਬਿਜਲੀ ਵਿਭਾਗ ਦੀ ਯੋਜਨਾਬੰਦੀ ਅਤੇ ਕੁਸ਼ਲ ਸਰੋਤ ਪ੍ਰੰਬਧਨ ਦਾ ਨਤੀਜਾ ਹੈ ਕਿ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ  ਈ ਟੀ ਓ ਨੇ ਦੱਸਿਆ ਕਿ ਪਿਛਲੇ ਦਿਨੀ ਬਿਜਲੀ ਦੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੇ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਰਾਜ ਵਿਆਪੀ ਚੈਕਿੰਗ ਮੁਹਿੰਮ ਦੌਰਾਨ ਚੰਗੇ ਨਤੀਜੇ ਪ੍ਰਾਪਤ ਹੋਏ ਹਨ ਉਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 50781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜ਼ੁਰਮਾਨੇ ਕੀਤੇ ਗਏ ਉਨਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਕਿਸੇ ਵੀ ਮਾਮਲੇ ਦੀ ਤੁੰਰਤ ਰਿਪੋਰਟ ਕਰਨ ਤਾਂ ਜੋ ਬਿਜਲੀ ਚੋਰੀ ਨੂੰ ਰੋਕਿਆ ਜਾ ਸਕੇ

Tags:

Advertisement

Latest News

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ ਨਤਮਸਤਕ ਹੋਈ
Amritsar Sahib,14 Sep,2024,(Azad Soch News):-  ਪੈਰਿਸ ਉਲੰਪਿਕ (Paris Olympics) ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ...
ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ ’ਚ ਦੁਰਗ-ਵਿਸ਼ਾਖਾਪਟਨਮ ਵੰਦੇ ਇੰਡੀਆ ਐਕਸਪ੍ਰੈਸ ਰੇਲ ਗੱਡੀ ’ਤੇ ਪੱਥਰਬਾਜ਼ੀ
ਚੇਅਰਪਰਸਨ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੈਂਟਲ ਹਸਪਤਾਲ ਅੰਮ੍ਰਿਤਸਰ ਦਾ ਕੀਤਾ ਦੌਰਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨੇ ਹੜਤਾਲ ਵਾਪਸ ਲਈ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ
ਆਗਰਾ 'ਚ ਭਾਰੀ ਬਾਰਿਸ਼ ਨੇ ਤਾਜ ਮਹਿਲ ਸਮੇਤ ਸ਼ਹਿਰ ਦੇ ਇਤਿਹਾਸਕ ਸਮਾਰਕਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ