ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਸਮਾਗਮ
By Azad Soch
On

ਮਹਿਲ ਕਲਾਂ, 18 ਅਪ੍ਰੈਲ
ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਇਸ ਲੜੀ ਤਹਿਤ ਐੱਸ ਡੀ ਐਮ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੌਕੇ ਐੱਸ ਡੀ ਐਮ ਨੇ ਪਿੰਡ ਵਾਸੀਆਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਅਤੇ ਅਪੀਲ ਕੀਤੀ ਕਿ ਹੁਣ ਸਮਾਂ ਆ ਗਿਆ ਹੈ ਕਿ ਪਿੰਡਾਂ ਨੂੰ ਨਸ਼ਾ ਮੁਕਤ ਘੋਸ਼ਿਤ ਕਰੀਏ ਅਤੇ ਇਸ ਲਈ ਗ੍ਰਾਮ ਪੰਚਾਇਤਾਂ ਮੋਹਰਲੀਆਂ ਸਫਾਂ ਵਿੱਚ ਆ ਕੇ ਆਪਣੀ ਸਾਰਥਿਕ ਭੂਮਿਕਾ ਨਿਭਾਉਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਵੀ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਕਿ ਦੇਸ਼ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਰਹੇ।
ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਮੌਜੂਦ ਸਨ।
Tags:
Related Posts
Latest News

12 May 2025 21:12:33
ਸ੍ਰੀ ਅਨੰਦਪੁਰ ਸਾਹਿਬ 12 ਮਈ ()
ਸਿਵਲ ਡਿਫੈਂਸ ਵਲੰਟੀਅਰ ਦਾਖਲਾ ਮੁਹਿੰਮ ਤਹਿਤ ਵਿਰਾਸਤ ਏ ਖਾਲਸਾ ਦੇ ਆਡੋਟੋਰੀਅਮ ਵਿੱਚ ਜਿਲ੍ਹਾ