ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ ਵਿਖੇ ਜਾਗਰੂਕਤਾ ਸੈਮੀਨਾਰ

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ ਵਿਖੇ ਜਾਗਰੂਕਤਾ ਸੈਮੀਨਾਰ

ਬਟਾਲਾ, 1 ਅਪ੍ਰੈਲ (    ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ, ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੇ ਛੋਹ, ਮਾੜੇ ਛੋਹ, ਹਰੇ ਵਾਤਾਵਰਣ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, ਐਸ.ਪੀ. (ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰਕੂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਵਲੋਂ ਪੂਰੇ ਉਤਸ਼ਾਹ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
 
ਐਸ.ਪੀ.(ਐੱਚ) ਬਟਾਲਾ ਨੇ ਅੱਗੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਾਤਾਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਜਿਥੇ ਪੌਦੇ ਲਗਾਉਣ ਜਰੂਰੀ ਹਨ, ਓਸ ਦੇ ਨਾਲ-ਨਾਲ ਪੌਦਿਆਂ ਦੀ ਸਾਂਭ ਸੰਭਾਲ ਕਰਨੀ ਵੀ ਬਹੁਤ ਜਰੂਰੀ ਹੈ।
Tags:

Advertisement

Latest News

Chandigarh News: ਚੰਡੀਗੜ੍ਹ ਤੋਂ ਪੰਚਕੂਲਾ ਤੱਕ ਸੜਕ ਦੋ ਦਿਨ ਬੰਦ ਰਹੇਗੀ Chandigarh News: ਚੰਡੀਗੜ੍ਹ ਤੋਂ ਪੰਚਕੂਲਾ ਤੱਕ ਸੜਕ ਦੋ ਦਿਨ ਬੰਦ ਰਹੇਗੀ
Chandigarh,05,APRIL,2025,(Azad Soch News):- ਵਾਟਰ ਵਰਕਸ ਸੈਕਟਰ-39, ਚੰਡੀਗੜ੍ਹ ਤੋਂ ਐਮਈਐਸ ਚੰਡੀ ਮੰਦਰ ਤੱਕ ਪਾਈਪ ਲਾਈਨ ਨੂੰ ਪਾਣੀ ਦੀ ਸਪਲਾਈ ਵਿੱਚ ਸੁਧਾਰ...
ਨੇਪਾਲ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਮੰਤਰੀ ਅਨਿਲ ਵਿਜ ਨੇ ਕਿਹਾ ਕਿ ਵਕਫ਼ ਸੋਧ ਬਿੱਲ 2025 ਨੂੰ ਸਾਡੀ ਸਰਕਾਰ ਨੇ ਉਦਾਰਤਾ ਨਾਲ ਬਣਾਇਆ
ਸਿਹਤ ਲਈ ਫ਼ਾਇਦੇਮੰਦ ਹੁੰਦਾ ਹੈ ਆਂਵਲੇ ਦਾ ਮੁਰੱਬਾ
ਸਨਰਾਈਜ਼ਰਸ ਹੈਦਰਾਬਾਦ ਨੂੰ IPL 2025 ਵਿੱਚ ਲਗਾਤਾਰ ਤੀਜੀ ਹਾਰ ਦਾ ਸਾਹਮਣਾ ਕਰਨਾ ਪਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-04-2025 ਅੰਗ 634
ਮੁੱਖ ਮੰਤਰੀ ਵੱਲੋਂ ਸ਼ਕਤੀਪੀਠ ਮਾਤਾ ਸ੍ਰੀ ਨੈਣਾ ਦੇਵੀ ਵਿਖੇ ਅਕੀਦਤ ਭੇਟ