ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਚੰਡੀਗੜ੍ਹ, 23 ਜੂਨ:

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ  (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ।

ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ ਦੁੱਧ ਦੀ ਪੈਦਾਵਾਰ ਵੀ ਘਟਾਉਂਦੀਆਂ ਹਨ।

ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 90 ਫੀਸਦੀ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੋਂ ਅਤੇ 85.3 ਫੀਸਦੀ ਪਸ਼ੂਆਂ ਨੂੰ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵੈਕਸੀਨ ਸੂਬੇ ਦੀਆਂ ਸਾਰੀਆਂ ਵੈਟਰਨਰੀ ਸੰਸਥਾਵਾਂ ਵਿੱਚ ਉਪਲਬਧ ਹਨ ਅਤੇ ਕੋਈ ਵੀ ਪਸ਼ੂ ਪਾਲਕ ਟੀਕਾਕਰਨ ਲਈ ਆਪਣੀ ਨੇੜਲੀ ਵੈਟਰਨਰੀ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਟੀਕਾਕਰਨ ਮੁਹਿੰਮ ਨਾਲ ਜੁੜੇ ਫੀਲਡ ਸਟਾਫ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਟੀਕਾਕਰਨ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Tags:

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ