"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਸਕੂਲਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਾਰੀ 

ਫਿਰੋਜ਼ਪੁਰ 8 ਅਪ੍ਰੈਲ 2025 ( ਸੁਖਵਿੰਦਰ ਸਿੰਘ ) ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਲਈ ਵੱਖ ਵੱਖ ਗਤੀਵਿਧੀਆਂ ਜਾਰੀ ਹਨ। ਜਿਸ ਤਹਿਤ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਵਿਚ ਵੱਖ-ਵੱਖ ਗਤੀਵਿਧੀਆਂ ਜਿਵੇਂ ਕਵਿਤਾ ਉਚਾਰਣ, ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ, ਜਿਸ ਨਾਲ ਵਿਦਿਆਰਥੀਆਂ ਵਿੱਚ ਨਸ਼ਿਆ ਦੇ ਮਾੜੇ ਪ੍ਰਭਾਵਾਂ ਦਾ ਸੁਨੇਹਾ ਪਹੁੰਚਾਇਆ ਗਿਆ। ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਰਾਹੀਂ ਅਤੇ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਦੇ ਵਿਦਿਆਰਥੀਆਂ ਵੱਲੋਂ ਰੰਗੋਲੀ ਰਾਹੀਂ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਵਤੀਤ ਕਰਨ ਦਾ ਸੰਦੇਸ਼ ਦਿੱਤਾ ਗਿਆ|

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੇ ਕਿਹਾ ਕੀ ਇਹ ਗਤੀਵਿਧੀਆਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਖਿਲਾਫ ਵਿੱਢੀ ਮੁਹਿੰਮ "ਵਾਰ ਅਗੇਂਸਟ ਡਰੱਗਸ" ਨੂੰ ਸਮਰਪਿਤ ਸਨ, ਜਿਨ੍ਹਾਂ ਦਾ ਮੁੱਖ ਮੰਤਵ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਸ਼ ਨੂੰ ਦਰਸਾਉਂਦਾ ਪੰਜਾਬ ਸਰਕਾਰ ਦਾ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਲਗਾਤਾਰ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਇੱਕ ਚੰਗੀ ਸੇਧ ਦਿੱਤੀ ਜਾ ਸਕੇ ਅਤੇ ਉਹ ਆਪ ਵੀ ਜਾਗਰੂਕ ਹੋ ਕੇ ਦੂਸਰਿਆਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰ ਸਕਣ| ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਚਮਕੌਰ ਸਿੰਘ ਸਰਾਂ, ਸੀਨੀਅਰ ਲੈਕਚਰਾਰ ਸੁਕੀਰਤੀ ਸ਼ਰਮਾ(ਫਿਜ਼ਿਕਸ), ਮੈਡਮ ਗੁਰਪ੍ਰੀਤ ਕੌਰ (ਲੈਕਚਰਾਰ ਕਾਮਰਸ) ਸਮੇਤ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ|

Tags:

Advertisement

Latest News

ਕਾਂਗਰਸ ਨੇ ਆਤੰਕਵਾਦ ਨਾਲ ਨਜਿੱਠਣ ਲਈ ਸਰਕਾਰ ਦੇ ਨਾਲ ਖੜ੍ਹਨ ਦਾ ਐਲਾਨ ਕੀਤਾ: ਰਾਣਾ  ਗੁਰਜੀਤ ਸਿੰਘ  ਕਾਂਗਰਸ ਨੇ ਆਤੰਕਵਾਦ ਨਾਲ ਨਜਿੱਠਣ ਲਈ ਸਰਕਾਰ ਦੇ ਨਾਲ ਖੜ੍ਹਨ ਦਾ ਐਲਾਨ ਕੀਤਾ: ਰਾਣਾ  ਗੁਰਜੀਤ ਸਿੰਘ 
ਕਾਂਗਰਸ ਨੇ ਆਤੰਕਵਾਦ ਨਾਲ ਨਜਿੱਠਣ ਲਈ ਸਰਕਾਰ ਦੇ ਨਾਲ ਖੜ੍ਹਨ ਦਾ ਐਲਾਨ ਕੀਤਾ: ਰਾਣਾ  ਗੁਰਜੀਤ ਸਿੰਘ  ਇਹ ਕੌਮ ਦੀ ਦੁਸ਼ਮਣ...
ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਪਹਿਲਗਾਮ ਦਹਿਸ਼ਤੀ ਹਮਲੇ ਦੇ ਸ਼ਹੀਦ ਨੂੰ ਸ਼ਰਧਾਂਜਲੀ
ਮੰਡੀਆਂ ਵਿੱਚ ਲਿਫਟਿੰਗ ਉੱਤੇ ਪੰਜਾਬ ਸਰਕਾਰ ਦਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ
ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਨੂੰ ਦਿੱਤਾ ਸੋਲਰ ਸਿਸਟਮ
ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਕੀਤੀ ਸਮੀਖਿਆ, ਸਖਤ ਨਿਰਦੇਸ਼ ਜਾਰੀ
ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਚਰਚਾ, ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ