ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 09 ਅਪ੍ਰੈਲ, 2025:

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਜਸਵੰਤ ਸਿੰਘ ਨੂੰ 3,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਸੀ ਕਿ ਉਸਦੇ ਲੜਕੇ ਦਾ ਇੱਕ ਆਟੋਰਿਕਸ਼ਾ ਨਾਲ ਹਾਦਸਾ ਹੋ ਗਿਆ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਕਥਿਤ ਤੌਰ 'ਤੇ ਇਸ ਕੇਸ ਵਿੱਚ ਫੈਸਲਾ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਉਪਰੰਤ ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਅਨੁਕੂਲ ਨਤੀਜੇ ਯਕੀਨੀ ਬਣਾਉਣ ਲਈ ਮੁਲਜ਼ਮ ਏ.ਐਸ.ਆਈ. ਨੂੰ ਰਿਸ਼ਵਤ ਵਜੋਂ 3,000 ਰੁਪਏ ਦਿੱਤੇ।

ਇਸ ਮਾਮਲੇ ਦੀ ਸ਼ਿਕਾਇਤ ਅਤੇ ਸਹਾਇਕ ਸਬੂਤਾਂ ਦੀ ਡੂੰਘਾਈ ਨਾਲ ਤਫਤੀਸ਼ ਉਪਰੰਤ, ਇਹ ਪੁਸ਼ਟੀ ਹੋਈ ਕਿ ਮੁਲਜ਼ਮ ਨੇ ਅਸਲ ਵਿੱਚ ਰਿਸ਼ਵਤ ਲਈ ਸੀ।

ਇਸ ਸਬੰਧੀ ਕਾਰਵਾਈ ਕਰਦਿਆਂ ਏ.ਐਸ.ਆਈ. ਜਸਵੰਤ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।

Tags:

Advertisement

Latest News

IPL ਦੇ ਵਿਚਕਾਰ RCB ਨੂੰ ਵੱਡਾ ਝਟਕਾ,ਬੱਲੇਬਾਜ਼ ਦੇਵਦੱਤ ਪਡਿੱਕਲ ਸੱਟ ਕਾਰਨ ਟੀਮ ਤੋਂ ਬਾਹਰ ਕਰ ਦਿੱਤਾ ਗਿਆ IPL ਦੇ ਵਿਚਕਾਰ RCB ਨੂੰ ਵੱਡਾ ਝਟਕਾ,ਬੱਲੇਬਾਜ਼ ਦੇਵਦੱਤ ਪਡਿੱਕਲ ਸੱਟ ਕਾਰਨ ਟੀਮ ਤੋਂ ਬਾਹਰ ਕਰ ਦਿੱਤਾ ਗਿਆ
New Delhi,08,MAY,2025,(Azad Soch News):- ਆਈਪੀਐਲ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) (RCB) ਨੂੰ ਪਲੇਆਫ ਵਿੱਚ ਪਹੁੰਚਣ...
ਸਕੂਲ ਵਾਹਨ ਸੁਰੱਖਿਆ ਮਾਪਦੰਡਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ-ਡਾ. ਬਲਬੀਰ ਸਿੰਘ
ਲੱਸੀ ਪੀਣ ਨਾਲ ਮਿਲਣਗੇ ਹੈਰਾਨ ਕਰ ਦੇਣ ਵਾਲੇ ਲਾਭ
ਪੰਜਾਬ ਪੁਲਿਸ ਦੀਆਂ ਛੁੱਟੀਆਂ ਰੱਦ ਕਰਨ ਸਬੰਧੀ ਹੁਕਮ ਜਾਰੀ
ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ
ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-05-2025 ਅੰਗ 671