ਵਿਜੀਲੈਂਸ ਬਿਊਰੋ ਵੱਲੋਂ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 20,000  ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 20 ਸਤੰਬਰ:

 
 ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ, ਪਤਨੀ ਨਾਇਬ ਸਿੰਘ, ਵਾਸੀ ਧੋਬੀ ਘਾਟ, ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ, ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ। ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ, ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ, ਪਟਿਆਲਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੂੰ ਮੁਲਜ਼ਮ ਅਤੇ ਉਸ ਦੇ ਸਾਥੀ ਅਜੈ ਗੋਇਲ, ਵਾਸੀ ਰਾਮ ਬਾਗ ਕਲੋਨੀ, ਪਟਿਆਲਾ ਨੇ ਸੰਪਰਕ ਕੀਤਾ। ਉਨ੍ਹਾਂ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਸਬੰਧੀ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਤੇ ਕਿਹਾ ਕਿ ਉਨ੍ਹਾਂ ਦੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਚੰਗੇ ਸਬੰਧ ਹਨ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਉਹ 50,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ, ਪਰ ਉਨ੍ਹਾਂ ਵੱਲੋਂ 20,000 ਰੁਪਏ ਨਕਦ ਅਤੇ 30,000 ਰੁਪਏ ਚੈੱਕ ਜ਼ਰੀਏ ਲੈਣ ਦੀ ਮੰਗ ਰੱਖੀ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਔਰਤ ਡਿੰਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਹਿ-ਮੁਲਜ਼ਮ ਅਜੇ ਗੋਇਲ ਫਰਾਰ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Tags:

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...
ਨਾਭਾ ਤੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਗੱਡੀ ਹਾਦਸਾਗ੍ਰਸਤ ਹੋ ਗਈ
ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ
ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਜੈਮਲਆਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ 'ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ