ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ

 ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ


ਚੰਡੀਗੜ, 10 ਸਤੰਬਰ, 2024 - 

 
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਖਿਲਾਫ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਨੂੰ ਲੈ ਕੇ ਉਸਨੇ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਉਸਨੇ ਵਿਜੀਲੈਂਸ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।
Tags:

Advertisement

Latest News

ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ ਵੈੱਬ ਸੀਰੀਜ਼ 'ਚ ਆਉਣਗੇ ਨਜ਼ਰ ਨਵਜੋਤ ਸਿੰਘ ਸਿੱਧੂ
New Delhi,23 Sep,2024,(Azad Soch News):- ਦਿੱਗਜ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਜਲਦ...
Asian Cricket Council ਨੇ ਸ਼ੁੱਕਰਵਾਰ, 20 ਸਤੰਬਰ ਨੂੰ ਆਪਣੇ ਪੁਰਸ਼ T20 Emerging Asia Cup 2024 ਦੇ ਪੂਰੇ ਪ੍ਰੋਗਰਾਮ ਦਾ ਐਲਾਨ ਕੀਤਾ
ਛੱਤੀਸਗੜ੍ਹ ਦੇ ਜ਼ਿਲ੍ਹੇ ਰਾਜਨੰਦਗਾਓਂ ਦੇ ਜੋਰਾਤਰਾਈ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ
Haryana Assembly Elections 2024: 'ਕਾਂਗਰਸ ਬੰਪਰ ਜਿੱਤ ਹਾਸਲ ਕਰੇਗੀ',ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਭਵਿੱਖਬਾਣੀ ਕੀਤੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ 'ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ
ਗਾਇਕ ਕੰਵਰ ਗਰੇਵਾਲ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ