ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ  40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

ਚੰਡੀਗੜ, 4 ਅਕਤੂਬਰ:


 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ, ਤਹਿਸੀਲ ਸੁਨਾਮ ਜਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਪਲਾਟ ਖਰੀਦਿਆ ਸੀ। ਅੱਗ ਬੁਝਾਊ ਵਿਭਾਗ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਦੋਸ਼ੀ 50,000 ਰੁਪਏ  ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਪਰ ਸੌਦਾ 40,000 ਰੁਪਏ ਵਿੱਚ ਤਹਿ ਹੋਇਆ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ
Tags:

Advertisement

Latest News

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
    ਅੰਮ੍ਰਿਤਸਰ 5 ਅਕਤੂਬਰ 2024:----ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ
ਰਾਜ ਚੋਣ ਕਮਿਸ਼ਨ ਨੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਲੋੜਵੰਦ ਲੜਕੀਆਂ ਲਈ ਕਿੱਤਾਮੁੱਖੀ ਕੋਰਸ ਸਬੰਧੀ ਸਿਖਲਾਈ ਕੈਪ ਜਾਰੀ
ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ
ਪੁਰਾਣੀਆਂ ਤੇ ਘਾਤਕ ਬਿਮਾਰੀਆਂ ਤੋਂ ਮੁਕਤੀ ਲਈ ਜ਼ੀਰਕਪੁਰ ’ਚ 6 ਯੋਗਾ ਕਲਾਸਾਂ