ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ

ਵਿਜੀਲੈਂਸ ਬਿਊਰੋ ਨੇ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਦਰਜ


ਚੰਡੀਗੜ੍ਹ 13 ਦਸੰਬਰ, 2024:


ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਗਰਾਉਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਵਿਕਾਸ ਸੋਨੀ ਵਿਰੁੱਧ ਸ਼ਿਕਾਇਤਕਰਤਾ ਨੂੰ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 1500 ਰੁਪਏ ਰਿਸ਼ਵਤ ਲੈਣ ਅਤੇ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸੁਖਵਿੰਦਰ ਸਿੰਘ ਵਾਸੀ ਪਿੰਡ ਲੀਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਪਤਨੀ ਨੇ ਹੋਰ ਵਿਅਕਤੀਆਂ ਨੂੰ ਜ਼ਮੀਨ ਵੇਚੀ ਸੀ ਪਰ ਇਸਦਾ ਇੰਤਕਾਲ ਖਰੀਦਦਾਰਾਂ ਦੇ ਨਾਮ 'ਤੇ ਤਬਦੀਲ ਨਹੀਂ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ ਉਕਤ ਪਟਵਾਰੀ ਨੇ ਇੰਤਕਾਲ ਦੀ ਕਾਪੀ ਜਾਰੀ ਕਰਨ ਬਦਲੇ 8000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 5000 ਰੁਪਏ ਵਿੱਚ ਤੈਅ ਹੋ ਗਿਆ। ਇਸ ਇਸ ਉਪਰੰਤ ਮੁਲਜ਼ਮ ਪਟਵਾਰੀ ਨੇ ਰਿਸ਼ਵਤ ਵਜੋਂ 1500 ਰੁਪਏ ਲੈ ਲਏ ਸਨ ਅਤੇ ਬਾਕੀ 3500 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫ਼ਤੀਸ਼ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।

---------

Tags:

Advertisement

Latest News

ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ
Dhaka,27,DEC,2024,(Azad Soch News):- ਢਾਕਾ ਵਿੱਚ ਬੰਗਲਾਦੇਸ਼ ਸਕੱਤਰੇਤ ਦੀ ਇੱਕ ਵੱਡੀ ਇਮਾਰਤ ਵਿੱਚ ਵੀਰਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ...
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਦੇਸ਼ ਨੂੰ ਆਰਥਿਕ ਸੰਕਟ ਵਿੱਚੋਂ ਕੱਢਣ ਵਾਲੇ ਮੋਢੀ ਡਾ. ਮਨਮੋਹਨ ਸਿੰਘ ਦਾ ਦੇਹਾਂਤ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-12-2024 ਅੰਗ 645
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ