ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

ਸਿਹਤ ਵਿਭਾਗ ਵੱਲੋਂ ਆਯੁਸ਼ਮਾਨ ਯੋਜਨਾ ਤਹਿਤ ਲਾਂਚ ਕੀਤੀ ਮੋਬਾਈਲ ਐਪ ਬਾਰੇ ਪਿੰਡਾਂ ਦੀਆ ਪੰਚਾਇਤਾਂ ਨੂੰ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 4 ਜਨਵਰੀ

        ਬਲਾਕ ਪੰਚਾਇਤ ਅਫ਼ਸਰ ਦਫ਼ਤਰ ਵਿਖੇ ਨਵ-ਨਿਯੁਕਤ ਸਰਪੰਚਾਂ ਦੀ ਸਿਖਲਾਈ ਦੌਰਾਨ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਸਟੇਟ ਹੈਲਥ ਏਜੰਸੀ ਐਪ ਬਾਰੇ ਮਾਸ ਮੀਡੀਆ ਸ਼ਾਖਾ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

 ਇਸ ਦੌਰਾਨ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਇੱਕ ਐਂਡਰਾਇਡ ਮੋਬਾਈਲ ਐਪਲੀਕੇਸ਼ਨ ਸਟੇਟ ਹੈਲਥ ਏਜੰਸੀ ਪੰਜਾਬ ਲਾਂਚ ਕੀਤੀ ਗਈ ਹੈ। ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ।

             ਉਨ੍ਹਾਂ ਅੱਗੇ ਦੱਸਿਆ ਕਿ ਇਸ ਐਪ ਵਿੱਚ ਇਸ ਸਕੀਮ ਅਧੀਨ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਆਪਣਾ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 651918 ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 3,88,685 ਲਾਭਪਾਤਰੀਆਂ ਨੇ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਲਏ ਹਨ।

        ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਦੇ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਸੂਬੇ ਭਰ ਦੇ ਲਗਭਗ 45 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

          ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਲਈ ਆਪਣੀ ਯੋਗਤਾ ਦੀ ਜਾਂਚ ਕਰਨ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਤੇ ਹੁਣ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਘਰ ਬੈਠੇ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।

Tags:

Advertisement

Latest News

ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ
New Delhi,06 JAN,2026,(Azad Soch News):- ਚੀਨ ਤੋਂ ਆਏ ਨਵੇਂ ਵਾਇਰਸ ਨੂੰ ਲੈ ਕੇ ਪੂਰੀ ਦੁਨੀਆ ‘ਚ ਦਹਿਸ਼ਤ ਦਾ ਮਾਹੌਲ ਹੈ,ਹਰ...
ਚੰਡੀਗੜ੍ਹ ਦੇ ਸੈਕਟਰ 17 ਵਿੱਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ
ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ
ਦਿੱਲੀ 'ਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ
Canada News: ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਆਸਟ੍ਰੇਲੀਆ ਨੇ ਸਿਡਨੀ 'ਚ ਭਾਰਤ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਦਾ ਪੰਜਵਾਂ ਮੈਚ 6 ਵਿਕਟਾਂ ਨਾਲ ਜਿੱਤ ਲਿਆ
ਪੰਜਾਬ ਸਰਕਾਰ ਵੱਲੋਂ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ