ਸਰਕਾਰੀ ਪ੍ਰਾਇਮਰੀ ਸਕੂਲ ਖਾਟਵਾਂ ਦੀ ਵਿਦਿਆਰਥਣ ਵਿਪੁਲ ਨੇ ਜਵਾਹਰ ਨਵੋਦਿਆ ਦੀ ਪ੍ਰੀਖਿਆ ਕੀਤੀ ਪਾਸ

ਸਰਕਾਰੀ ਪ੍ਰਾਇਮਰੀ ਸਕੂਲ ਖਾਟਵਾਂ ਦੀ ਵਿਦਿਆਰਥਣ ਵਿਪੁਲ ਨੇ ਜਵਾਹਰ ਨਵੋਦਿਆ ਦੀ ਪ੍ਰੀਖਿਆ ਕੀਤੀ ਪਾਸ

ਫਾਜਿਲਕਾ 14 ਅਗਸਤ

ਸਰਕਾਰੀ ਪ੍ਰਾਇਮਰੀ ਸਕੂਲ ਖਾਟਵਾਂ ਬਲਾਕ ਅਬੋਹਰ ਸਿੱਖਿਆ ਦੇ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ਤੇ ਚੱਲ ਰਿਹਾ ਹੈ। ਸਕੂਲ ਦੀ ਪੰਜਵੀਂ ਕਲਾਸ ਦੀ ਵਿਦਿਆਰਥਨ ਵਿਪੁਲ ਪੁੱਤਰੀ ਪ੍ਰਹਲਾਦ ਕੁਮਾਰ ਨੇ ਜਵਾਹਰ ਨਵੋਦਿਆ ਦੀ ਦਾਖਲਾ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਿਪੁਲ ਸਕੂਲ ਦੀ ਪਹਿਲੀ ਵਿਦਿਆਰਥਨ ਹੈ ਜਿਸ ਦਾ ਦਾਖਲਾ ਜਵਾਹਰ ਨਵੋਦਿਆ ਵਿੱਚ ਹੋਇਆ ਹੈ। ਸਕੂਲ ਹੈਡ ਟੀਚਰ ਕਰਮਜੀਤ ਕੌਰ ਢਿੱਲੋ ਨੇ ਵਿਪੁਲ ਦੀ ਸਫਲਤਾ ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਵਧਾਈ ਦਿੱਤੀ ਤੇ ਉਸ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਵਿਪੁਲ ਦੀ ਸਫਲਤਾ ਲਈ ਗਾਈਡ ਟੀਚਰ ਸੁਰਿੰਦਰ ਕੌਰ ਤੇ ਵਿਪਲ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ।

ਉਹਨਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮੌਜੂਦਾ ਸਮੇਂ ਵਿੱਚ ਵੱਡੇ ਸੁਧਾਰ ਹੋ ਰਹੇ ਹਨ। ਹੁਣ ਸਰਕਾਰੀ ਸਕੂਲਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹੀ। ਸਰਕਾਰੀ ਸਕੂਲਾਂ ਦੇ ਬੱਚੇ ਨਿੱਜੀ ਸਕੂਲਾਂ ਦੇ ਬੱਚਿਆਂ ਦੇ ਮੁਕਾਬਲੇ ਹੁਣ ਪਿੱਛੇ ਨਹੀਂ ਰਹੇ। ਉਹਨਾਂ ਕਿਹਾ ਕਿ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਸ਼੍ਰੀ ਅਜੇ ਕੁਮਾਰ ਛਾਬੜਾ ਵਲੋਂ ਬੱਚਿਆਂ ਤੇ ਅਧਿਆਪਕਾਂ ਦਾ ਲਗਾਤਾਰ ਸਕੂਲਾਂ ਵਿੱਚ ਪਹੁੰਚ ਕੇ ਬੇਹਤਰ ਮਾਰਗਦਰਸ਼ਨ ਕੀਤਾ ਜਾਂਦਾ ਹੈ ਜਿਸ ਸਦਕਾ ਉਹਨਾਂ ਦੇ ਸਕੂਲ ਦੀ ਬੱਚੀ ਨੇ ਇਹ ਸਫਲਤਾ ਪ੍ਰਾਪਤ ਕੀਤੀ।

ਇਸ ਮੌਕੇ ਤੇ ਕਲਾਸ ਇੰਚਾਰਜ ਸੁਰਿੰਦਰ ਕੌਰ,ਅਮਨਦੀਪ ਕੌਰਪ੍ਰਮੋਦ ਕੁਮਾਰਟੇਕ ਚੰਦ ਤੇ ਵਿਦਿਆਰਥਨ ਵਿਪੁਲ ਦੇ ਪਿਤਾ ਪ੍ਰਹਲਾਦ ਕੁਮਾਰ ਵੀ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-09-2024 ਅੰਗ 644
ਸਲੋਕੁ ਮਃ ੩ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ...
5 ਅਕਤੂਬਰ ਨੂੰ ਹੋਣ ਵਾਲੇ Haryana Assembly Elections ਲਈ 1561 ਉਮੀਦਵਾਰਾਂ ਨੇ ਕੀਤਾ ਨੋਮੀਨੇਸ਼ਨ
ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਨੂੰ ਸੀ.ਬੀ.ਆਈ. ਦੇ ਕੇਸ ਵਿੱਚ ਵੀ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ
ਬਰਸਾਤ ਦਾ ਮੌਸਮ ਹੋਣ ਕਰਕੇ ਚੰਡੀਗੜ੍ਹ,ਮੋਹਾਲੀ ਅਤੇ ਪੰਚਕੂਲਾ ਵਿੱਚ ਡੇਂਗੂ ਦੇ ਕੇਸ ਵੱਧਦੇ ਜਾ ਰਹੇ ਹਨ
ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਨਾਟੋ ਦੇਸ਼ਾਂ ਨੂੰ ਸਖ਼ਤ ਚੇਤਾਵਨੀ ਦਿੱਤੀ
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ