ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਛੱਡਿਆ ਅਕਾਲੀ ਦਲ
By Azad Soch
On

Amritsar Sahib,16 OCT,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਅਕਾਲੀ ਦਲ ਨੂੰ ਛੱਡ ਦਿੱਤਾ ਗਿਆ ਹੈ,ਪਿਛਲੇ ਦਿਨੀਂ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ ਤੇ ਬੀਜੇਪੀ ਤੇ RSS ਦਾ ਦਬਾਅ ਹੋਣ ਸਬੰਧੀ ਬਿਆਨ ਦਿੱਤਾ ਸੀ ਜਿਸ 'ਤੇ ਵਿਰਸਾ ਸਿੰਘ ਵਲਟੋਹਾ (Virsa Singh Valtoha) ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ,ਦੋਸ਼ ਸਾਬਿਤ ਹੋਣ 'ਤੇ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ 24 ਘੰਟਿਆਂ ਦੇ ਅੰਦਰ ਬਾਹਰ ਕਰਨ ਦੇ ਹੁਕਮ ਸੁਣਾਏ ਹਨ,ਉੱਥੇ ਹੀ ਵਿਰਸਾ ਸਿੰਘ ਵਲਟੋਹਾ 'ਤੇ 10 ਸਾਲ ਦੀ ਪਾਬੰਦੀ ਦੇ ਹੁਕਮ ਸੁਣਾਏ ਸਨ,ਪਰ ਹੁਣ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਦਿੱਤਾ ਹੈ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
Related Posts
Latest News

16 Mar 2025 07:56:42
- ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, ਮਾਰਚ 15, 2025 - ਕੌਮੀ ਖੁਰਾਕ ਸੁਰੱਖਿਆ ਐਕਟ...