ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 ਸ੍ਰੀ ਮੁਕਤਸਰ ਸਾਹਿਬ4 ਜੁਲਾਈ

ਪਸ਼ੂ ਪਾਲਣ ਵਿਭਾਗ ਵੱਲੋਂ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਜਿਨੋਸਿਸ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਸਾਮ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਦੱਸਿਆ ਕਿ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡੀ.ਏ.ਵੀ. ਪਬਲਿਕ ਸਕੂਲਕੋਟਕਪੂਰਾ ਰੋਡਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਹਨਾਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਵੀ ਸ਼ਿਰਕਤ ਕਰਨਗੇ।

ਇਸ ਸੈਮੀਨਾਰ ਮੌਕੇ ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਬਾਰੇ ਅਤੇ ਉਨ੍ਹਾਂ ਤੋਂ ਬਚਾਓ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।

ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਐਕਸਟੈਂਸ਼ਨ ਸਰਵਿਸ ਪੰਜਾਬ ਡਾ. ਪਰਮਪਾਲ ਸਿੰਘਸੀਨੀਅਰ ਵੈਟਰਨਰੀ ਅਫਸਰ ਅਬੋਹਰ ਡਾ. ਮਨਦੀਪ ਸਿੰਘਸੀਨੀਅਰ ਵੈਟਰਨਰੀ ਅਫਸਰ ਮਲੋਟ ਡਾ. ਗੁਰਦਾਸ ਸਿੰਘਸੀਨੀਅਰ ਵੈਟਰਨਰੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਕੇਵਲ ਸਿੰਘਐਸ ਵੀਓ ਗਿੱਦੜਬਾਹਾ ਡਾ. ਵਿਪਨ ਬਰਾੜ,  ਡਾ. ਵਿਨੀਤ ਜੋਸ਼ੀਡਾ. ਅਮਨਦੀਪ ਸੇਠੀਡਾ. ਸਮਰਾਟਡਾ.  ਅਮਰਿੰਦਰ ਜੀਤ ਸਿੰਘਸ੍ਰੀ ਰਜਿੰਦਰ ਛਾਬੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-07-2024 ਅੰਗ 657
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ...
ਭਾਰਤੀ ਹਵਾਈ ਸੈਨਾ ’ਚ ਅਗਨਵੀਰ ਵਾਯੂ ਦੀ ਭਰਤੀ ਲਈ 08 ਤੋਂ 28 ਜੁਲਾਈ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਦਾ ਕੰਮ ਲਗਾਤਾਰ ਜਾਰੀ
ਜ਼ਿਲ੍ਹੇ ਦੀਆਂ 20 ਡਰੇਨਾਂ ਦੀ ਸਫਾਈ ਦਾ ਕੰਮ ਮੁਕੰਮਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨ 15 ਜੁਲਾਈ ਤੱਕ ਆਨ ਲਾਈਨ ਪੋਰਟਲ ਤੇ ਨਾਮ ਦਰਜ ਕਰਵਾ ਸਕਦੇ ਹਨ : ਮੁੱਖ ਖੇਤੀਬਾੜੀ ਅਫ਼ਸਰ
ਪ੍ਰਸ਼ਾਸਨ ਵੱਲੋਂ ਪਿੰਡ ਖਿਓ ਵਾਲੀ ਢਾਬ ਵਿਖੇ ਲਗਾਇਆ ਗਿਆ ਮੁਫਤ ਮੈਡੀਕਲ ਕੈਂਪ
ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ