ਲਹਿਰੀ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਲਹਿਰੀ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 14 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਸਵੀਪ ਟੀਮ ਵੱਲੋਂ ਲੋਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸੇ ਲੜੀ ਅਧੀਨ ਸਵੀਪ ਨੋਡਲ ਅਫਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਵੱਲੋਂ ਆਪਣੀ ਟੀਮ ਅਤੇ ਪਿੰਡ ਲਹਿਰੀ ਦੇ ਬੂਥ ਲੈਵਲ ਅਫ਼ਸਰ ਦੀ ਮਦਦ ਨਾਲ ਚੌਰਾਹਿਆਂ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੋਟਿੰਗ ਵਾਲੇ ਦਿਨ ਚੋਣ ਕਮਿਸ਼ਨ ਵੱਲੋਂ ਲੋਕਾਂ ਲਈ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ, ਛਾਂ ਦਾ ਪ੍ਰਬੰਧ ਅਤੇ ਵੋਟਰਜ਼ ਹੈਲਪ ਡੈਸਕ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।

ਸਵੀਪ ਨੋਡਲ ਅਫਸਰ ਨੇ ਲੋਕਾਂ ਨੂੰ ਦੱਸਿਆ ਕਿ ਆਪਣੀ ਵੋਟ ਪਾਉਣਾ ਸਾਡਾ ਜ਼ਰੂਰੀ ਫ਼ਰਜ ਹੈ ਤੇ ਇਹ ਵੀ ਦੇਸ਼ ਸੇਵਾ ਦਾ ਹਿੱਸਾ ਹੈ। ਇਸ ਮੌਕੇ ਹਾਜ਼ਰ ਲੋਕਾਂ ਨੇ ਆਪਣੀ ਵੋਟ ਪਾਉਣ ਅਤੇ ਹੋਰਨਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਭਰੋਸਾ ਦਿੱਤਾ।  

ਇਸ ਦੌਰਾਨ ਸਵੀਪ ਟੀਮ ਮੈਂਬਰ ਗੁਰਦਰਸ਼ਨ ਸਿੰਘ, ਅਮਨਜੋਤ ਕੌਰ, ਗੁਰਪ੍ਰੀਤ ਕੌਰ, ਰਣਜੀਤ ਸਿੰਘ ਅਤੇ ਵਿਸ਼ਵਦੀਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।

Tags:

Advertisement

Latest News

ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਡੇਰਾ ਸਿਰਸਾ ਮੁਖੀ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ
Chandigarh,18 OCT,2024,(Azad Soch News):- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ,ਸੁਪਰੀਮ ਕੋਰਟ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਗਿਰੋਹ ਖਿਲਾਫ ਵੱਡੀ ਕਾਰਵਾਈ ਕੀਤੀ
ਅਮਰੀਕਾ ਜਾਂਚ ਤੋਂ ਸੰਤੁਸ਼ਟ,ਜਾਣਕਾਰੀ ਨੂੰ ਗੰਭੀਰਤਾ ਨਾਲ ਲਿਆ,ਗੁਰਪਤਵੰਤ ਸਿੰਘ ਪੰਨੂ ਮਾਮਲੇ 'ਤੇ ਬੋਲਿਆ ਭਾਰਤ
ਜੰਮੂ-ਕਸ਼ਮੀਰ ਕੈਬਨਿਟ ਮੀਟਿੰਗ ਨੇ ਪਹਿਲੀ ਬੈਠਕ 'ਚ ਰਾਜ ਦਾ ਦਰਜਾ ਦੇਣ ਦਾ ਮਤਾ ਕੀਤਾ ਪਾਸ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-10-2024 ਅੰਗ 613
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 46 ਦੌੜਾਂ 'ਤੇ ਹੀ ਸਿਮਟ ਗਈ
ਸਰੀਰ ਲਈ ਅੰਮ੍ਰਿਤ ਹੈ ਅਸ਼ਵਗੰਧਾ