ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ

ਬਟਾਲਾ, 29 ਜਨਵਰੀ  (    ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨਜਿਸ ਦੇ ਚੱਲਦਿਆਂ ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਬਣਾਉਣ ਦੇ ਮੰਤਵ ਨਾਲ ਕਾਹਨੂੰਵਾਨ ਰੋਡ ਤੋਂ ਬਿਜਲੀ ਦੇ ਖੰਬਿਆਂ ਨੂੰ ਸੜਕ ਦੇ ਕਿਨਾਰਿਆਂ ਤੋਂ ਹਟਾ ਕੇ ਪਿਛੇ ਕੀਤਾ ਜਾ ਰਿਹਾ ਹੈ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਵਿਚਲੀਆਂ ਜ਼ਿਆਦਾਤਰ ਸੜਕਾਂ ਦੇ ਕਿਨਾਰਿਆਂ ਤੇ ਬਿਜਲੀ ਦੀਆਂ ਤਾਰਾਂ ਤੇ ਬਿਜਲੀ ਦੇ ਖੰਬਿਆਂ ਕਾਰਨ ਆਵਾਜਾਈ ਦੌਰਾਨ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੈਜਿਸ ਦੇ ਚਲਦਿਆਂ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਆਵਾਜਾਈ ਨੂੰ ਮੁੱਖ ਰੱਖਦਿਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕ ਤੋਂ ਹਟਵਾਂ ਕੀਤਾ ਜਾ ਜਾਵੇ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਤੇ ਵਿਕਾਸ ਲਈ ਉਹ ਦਿਨ ਰਾਤ ਯਤਨਸ਼ੀਲ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨਓਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਵਲੋਂ ਹੱਲ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਪਿਆਰ ਸਦਕਾ ਹੁਣ ਤੱਕ ਬਟਾਲਾ ਹਲਕੇ ਅੰਦਰ ਰਿਕਾਰਡ ਵਿਕਾਸ ਕਰਵਾਏ ਗਏ ਹਨ।

ਇਸ ਮੌੇਕੇ ਕਾਹਨੂੰਵਾਨ ਰੋਡ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਗੱਲ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈਜੋ ਸ਼ਲਾਘਾਯੋਗ ਹੈ।

Tags:

Advertisement

Latest News

ਸਰਹੰਦ ਫੀਡਰ 28 ਦਿਨ ਬੰਦ ਰਹੇਗਾ ਸਰਹੰਦ ਫੀਡਰ 28 ਦਿਨ ਬੰਦ ਰਹੇਗਾ
ਚੰਡੀਗੜ੍ਹ, 30  ਜਨਵਰੀ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873...
ਸੜ੍ਹਕਾਂ ਕਿਨਾਰੇ ਕੂੜਾ ਸੁੱਟਣ ਵਾਲਿਆਂ ਤੇ ਕੂੜਾ ਮੈਨੇਜਮੈਂਟ ਨਿਯਮ ਅਧੀਨ ਹੋਵੇਗੀ ਕਾਰਵਾਈ-ਕਾਰਜ ਸਾਧਕ ਅਫਸਰ
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ
ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ
ਡੀ.ਬੀ.ਈ.ਈ. ਵੱਲੋਂ ਐਨ.ਡੀ.ਏ. ਤੇ ਸੀ.ਡੀ.ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ
ਜਮੀਨੀ ਪੱਧਰ ਤੇ ਨਵਾਚਾਰ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਦੀ ਪਹਿਲ, 20 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਵਧੀਕ ਡਿਪਟੀ ਕਮਿਸ਼ਨਰ
ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ ਗਰਾਊਂਡ ਤੱਕ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਮੇਅਰ