'ਵਾਰਿਸ ਪੰਜਾਬ ਦੇ' ਮੁਖੀ ਅਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ
By Azad Soch
On

Chandigarh,10 May,2024,(Azad Soch News):- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ (Amritpal Singh) ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ,ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ (Petition Filed) ਕਰਕੇ ਚੋਣ ਨਾਮਜ਼ਦਗੀ ਦਾਖਲ ਕਰਨ ਲਈ ਸੱਤ ਦਿਨਾਂ ਲਈ ਰਿਹਾਅ ਕਰਨ ਦੀ ਅਪੀਲ ਕੀਤੀ ਸੀ,ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਨੂੰ ਦੱਸਿਆ ਕਿ ਉਹ ਖਡੂਰ ਸਾਹਿਬ ਲੋਕ ਸਭਾ ਸੀਟ (Lok Sabha Seat) ਤੋਂ ਚੋਣ ਲੜਨਾ ਚਾਹੁੰਦਾ ਹੈ,ਇਸ ਦੇ ਲਈ ਉਸ ਨੇ ਨਾਮਜ਼ਦਗੀ ਦਾਖਲ ਕਰਨੀ ਹੈ,ਅਜਿਹੀ ਸਥਿਤੀ ਵਿਚ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ 'ਚੋਂ ਰਿਹਾਅ ਕੀਤਾ ਜਾਵੇ,ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ (Superintendent) ਸੰਭਾਲਣਗੇ,ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।
Related Posts
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...