ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ

ਚੰਡੀਗੜ੍ਹ, 21 ਮਾਰਚ 2025:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਹਨ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਰਾਜਪਾਲ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਗਲਾਸ ਫਰੇਮ ਵਾਲੀ ਪ੍ਰਤੀਕ੍ਰਿਤੀ ਅਤੇ ਇੱਕ ਲੋਈ ਭੇਟ ਕੀਤੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਉਨ੍ਹਾਂ ਦੇ ਇਸ ਨਿੱਘੇ ਸਵਾਗਤ ਤੋਂ ਬਹੁਤ ਖੁਸ਼ ਹੋਏ।
ਜ਼ਿਕਰਯੋਗ ਹੈ ਕਿ ਇਸ ਸੁਆਗਤ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਪੰਜਾਬ ਦੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ, ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ,  ਭਾਜਪਾ ਦੇ ਅਸ਼ਵਨੀ ਸ਼ਰਮਾ, ਬਹੁਜਨ ਸਮਾਜ ਪਾਰਟੀ ਦੇ ਨਛੱਤਰ ਪਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਵੀ ਹਾਜ਼ਰ ਸਨ।

Tags:

Advertisement

Latest News

'ਯੁੱਧ ਨਸ਼ਿਆਂ ਵਿਰੁੱਧ' 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ 'ਯੁੱਧ ਨਸ਼ਿਆਂ ਵਿਰੁੱਧ' 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
        ਚੰਡੀਗੜ੍ਹ, 23 ਮਾਰਚ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ
ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ
ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨਾ ਲਾਜ਼ਮੀ: ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ
ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ
ਮਹਾਰਾਜਾ ਅਗਰਸੈਨ ਦੇ ਫ਼ਲਸਫੇ ਨੂੰ ਅੱਗੇ ਵਧਾਉਣ 'ਤੇ ਕੀਤਾ ਜਾਵੇਗਾ ਕੰਮ: ਮੰਤਰੀ ਬਰਿੰਦਰ ਗੋਇਲ