ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ
By Azad Soch
On
ਚੰਡੀਗੜ੍ਹ, 8 ਨਵੰਬਰ
ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ।
ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ।
ਮੀਤ ਹੇਅਰ ਨੇ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ। ਇਸ ਲਈ ਮੈਂ ਬੇਨਤੀ ਕਰਦਾਂ ਹਾਂ ਕਿ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਵੇ।’’
Tags:
Related Posts
Latest News
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ
21 Nov 2024 21:05:01
Chandigarh,21 NOV,2024,(Azad Soch News):- ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Commission for Women) ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ...