ਦਿੱਲੀ ਵਿਧਾਨ ਸਭਾ ਚੋਣਾਂ,ਸ਼ਾਨ ਨਾਲ ਜਿੱਤਾਂਗੇ-ਵਿਧਾਇਕ ਸ਼ੈਰੀ ਕਲਸੀ
Batala, 21 January 2025,(Azad Soch News:- ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਮ ਆਦਮੀ ਪਾਰਟੀ ਪੰਜਾਬ (Aam Aadmi Party Punjab) ਨੂੰ ਪਾਰਟੀ ਹਾਈਕਮਾਂਡ ਵਲੋਂ ਇੱਕ ਹੋਰ ਨਵੀਂ ਜਿੰਮੇਵਾਰੀ ਸੌਂਪਦਿਆਂ ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕ ਨਿਯੁਕਤ ਕੀਤਾ ਹੈ। ਨਵੀਂ ਜਿੰਮੇਵਾਰੀ ਮਿਲਣ ਉਪਰੰਤ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ (MLA Sherry Kalsi) ਨੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਹਾਈਕਮਾਂਡ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸਟਾਰ ਪ੍ਰਚਾਰਕ ਨਿਯੁਕਤ ਕਰਨ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਨੇ ਪਹਿਲਾਂ ਵੀ ਉਨ੍ਹਾਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ, ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਦਿੱਲੀ ਚੋਣਾਂ ਵਿੱਚ ਹੋਰ ਮਿਹਨਤ, ਲਗਨ ਤੇ ਉਤਸ਼ਾਹ ਨਾਲ ਚੋਣ ਪ੍ਰਚਾਰ ਕਰਨਗੇ ਅਤੇ ਆਪ ਪਾਰਟੀ ਦੁਬਾਰਾ ਦਿੱਲੀ ਚੋਣਾਂ ਪੂਰੀ ਸ਼ਾਨ ਨਾਲ ਜਿੱਤੇਗੀ,ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ’ਤੇ ਦਿੱਲੀ ਵਾਸੀ ਇਸ ਵਾਰ ਫਿਰ ਮੋਹਰ ਲਗਾਉਣਗੇ। ਵਿਧਾਇਕ ਸ਼ੈਰੀ ਕਲਸੀ, ਜੋ ਪਹਿਲਾਂ ਹੀ ਦਿੱਲੀ ਵਿਖੇ ਚੋਣ ਪ੍ਰਚਾਰ ਕਰ ਰਹੇ ਹਨ ਨੇ ਦੱਸਿਆ ਕਿ ਦਿੱਲੀ ਵਾਸੀ ਆਮ ਆਦਮੀ ਪਾਰਟੀ ਵਲੋਂ ਆਮ ਲੋਕਾਂ ਦੇ ਹਿੱਤ ਵਿੱਚ ਕੀਤੇ ਫੈਸਲਿਆਂ ਤੋਂ ਕਾਫੀ ਪਰਭਾਵਿਤ ਹਨ ਅਤੇ ਲੋਕ ਆਪ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ।